ਨਵੀਂ ਦਿੱਲੀ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਸਿਆਸੀ ਆਗੂ ਚੋਣ ਪ੍ਰਚਾਰ ਕਰ ਰਹੇ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਚੋਣ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਜਾ ਰਹੇ ਹਨ। ਉਹ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਇੱਕ ਤੋਂ ਬਾਅਦ ਇੱਕ ਲਗਾਤਾਰ ਚੋਣ ਰੈਲੀਆਂ ਕਰਨਗੇ। ਇਨ੍ਹਾਂ ਵਿੱਚ ਉੱਤਰ ਪ੍ਰਦੇਸ਼, ਜੰਮੂ ਕਸ਼ਮੀਰ ,ਉੱਤਰਾਖੰਡ ਅਤੇ ਮੇਰਠ ਆਦਿ ਸੂਬਿਆਂ ਦੇ ਨਾਂਅ ਸ਼ਾਮਲ ਹਨ।
ਪ੍ਰਧਾਨ ਮੰਤਰੀ ਮੋਦੀ ਅੱਜ ਤੋਂ ਸ਼ੁਰੂ ਕਰਨਗੇ ਚੋਣ ਪ੍ਰਚਾਰ - Loak sabha Election 2019
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਸ਼ੁਰੂ ਕਰਨਗੇ। ਮੋਦੀ ਜੰਮੂ ਕਸ਼ਮੀਰ,ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਮੇਰਠ ਵਿਖੇ ਚੋਣ ਰੈਲੀਆਂ ਕਰਨਗੇ। ਇਹ ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਲਗਾਤਾਰ ਇੱਕ ਤੋਂ ਬਾਅਦ ਇੱਕ ਚੋਣ ਰੈਲੀਆਂ ਕਰਨਗੇ ਅਤੇ ਇਸ ਸ਼ੁਰੂਆਤ ਮੇਰਠ ਤੋਂ ਹੋਵੇਗੀ।
![ਪ੍ਰਧਾਨ ਮੰਤਰੀ ਮੋਦੀ ਅੱਜ ਤੋਂ ਸ਼ੁਰੂ ਕਰਨਗੇ ਚੋਣ ਪ੍ਰਚਾਰ](https://etvbharatimages.akamaized.net/etvbharat/images/768-512-2824906-thumbnail-3x2-modijpeg.jpg)
ਜਾਣਕਾਰੀ ਮੁਤਾਬਕ ਚੋਣ ਪ੍ਰਚਾਰ ਦੇ ਪਹਿਲੇ ਦਿਨ ਪ੍ਰਧਾਨ ਮੰਤਰੀ ਮੇਰਠ ਵਿਖੇ ਚੋਣ ਰੈਲੀ ਕਰਨਗੇ। ਇਸ ਤੋਂ ਬਾਅਦ ਉਹ ਦੁਪਹਿਰ ਵੇਲੇ ਰੁਦਰਪੁਰ ਅਤੇ ਸ਼ਾਮ ਨੂੰ ਜੰਮੂ ਦੇ ਅਖ਼ਨੂਰ ਬ੍ਰਿਜ ਦੇ ਨੇੜੇ ਰੈਲੀ ਕਰਨਗੇ।
ਭਾਜਪਾ ਪਾਰਟੀ ਦੇ ਨੇਤਾਵਾਂ ਦਾ ਕਹਿਣਾ ਹੈ ਕਿ ਉਹ ਇਹ ਯੋਜਨਾ ਬਣਾ ਰਹੇ ਹਨ ਕਿ ਪੂਰੇ ਦਿਨ ਵਿੱਚ ਪ੍ਰਧਾਨ ਮੰਤਰੀ ਦੀ ਚਾਰ ਚੋਣ ਰੈਲੀਆਂ ਹੋਣ। ਇਨ੍ਹਾਂ ਚੋਂ ਦੋ ਦੁਪਹਿਰ ਤੋਂ ਪਹਿਲਾਂ ਅਤੇ ਦੋ ਦੁਪਹਿਰ ਬਾਅਦ ਕੀਤੀਆਂ ਜਾਣ। ਇਸ ਤੋਂ ਇਲਾਵਾ ਭਾਜਪਾ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਸ਼ੁਰੂਆਤੀ ਚੋਣ ਰੈਲੀਆਂ ਤੋਂ ਜਨਤਾ ਦੇ ਮੂਡ ਦਾ ਪਤਾ ਲੱਗ ਜਾਵੇਗਾ। ਇਸ ਦਾ ਅੰਦਾਜ਼ਾ ਚੋਣ ਰੈਲੀਆਂ ਵਿੱਚ ਆਉਣ ਵਾਲੀ ਭੀੜ ਨਾਲ ਲਗਾਇਆ ਜਾ ਸਕੇਗਾ। ਜ਼ਿਕਰਯੋਗ ਹੈ ਕਿ 2014 ਦੀ ਲੋਕ ਸਭਾ ਚੋਣਾਂ ਦੌਰਾਨ ਮੋਦੀ ਦੀ ਰੈਲੀਆਂ ਦਾ ਜੋ ਨਜ਼ਾਰਾ ਸੀ ਉਸ ਦੇ ਨਾਲ ਹੀ ਇਹ ਸੰਕੇਤ ਮਿਲ ਗਏ ਸਨ ਕਿ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਸਿਆਸੀ ਆਗੂਆਂ ਨੇ ਭਾਜਪਾ ਪਾਰਟੀ ਦੇ ਮੁੜ ਸੱਤਾ ਵਿੱਚ ਆਉਣ ਦੀ ਉਮੀਦ ਜ਼ਾਹਿਰ ਕੀਤੀ ਹੈ।