ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਦੋ ਦਿਨਾਂ ਦੇ ਦੌਰੇ 'ਤੇ ਸਾਉਦੀ ਅਰਬ ਪਹੁੰਚ ਗਏ ਹਨ। ਸੋਮਵਾਰ ਦੇਰ ਰਾਤ ਪ੍ਰਧਾਨ ਮੰਤਰੀ ਮੋਦੀ ਰਿਆਦ ਸ਼ਹਿਰ ਦੇ ਕਿੰਗ ਸਾਉਦ ਪੈਲੇਸ ਪਹੁੰਚੇ। ਕਿੰਗ ਸਾਉਦ ਪੈਲੇਸ ਪਹੁੰਚਣ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਨਿੱਘਾ ਸਵਾਗਤ ਕੀਤਾ ਗਿਆ।
ਪ੍ਰਧਾਨ ਮੰਤਰੀ ਸਾਉਦੀ ਅਰਬ ਦੇ ਪਬਲਿਕ ਇਨਵੈਸਟਮੈਂਟ ਫੰਡ ਦੀ ਤਰਫੋਂ ਅੱਜ ਤੋਂ 31 ਅਕਤੂਬਰ ਤੱਕ ਹੋਣ ਵਾਲੀ 3 ਰੋਜ਼ਾ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਕਸ਼ਮੀਰ ਨੂੰ ਵਿਸ਼ਵਵਿਆਪੀ ਮੁੱਦਾ ਬਣਾਉਣ ਦੀਆਂ ਪਾਕਿਸਤਾਨ ਦੀਆਂ ਕੋਸ਼ਿਸ਼ਾਂ ਤੇ ਦੇਸ਼ ਵਿੱਚ ਆਰਥਿਕ ਮੰਦੀ ਦੇ ਵਿਚਾਲੇ ਪ੍ਰਧਾਨ ਮੰਤਰੀ ਦੀ ਸਾਉਦੀ ਅਰਬ ਦੀ ਇਹ ਦੂਜੀ ਯਾਤਰਾ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ।
ਸਾਉਦੀ ਅਰਬ ਦੇ ਰਿਆਦ ਸ਼ਹਿਰ ਵਿੱਚ ਆਯੋਜਿਤ ਕੀਤੀ ਜਾਣ ਵਾਲੀ ਤੀਜੀ ਫਿਉਚਰ ਇਨਵੈਸਟਮੈਂਟ ਇਨੀਸ਼ੀਏਟਿਵ (ਐਫਆਈਆਈ) ਭਾਰਤ ਲਈ ਬਹੁਤ ਮਹੱਤਵਪੂਰਨ ਹੈ। ਇਸ ਵਿੱਚ ਸਾਉਦੀ ਨੀਤੀ ਨਿਰਮਾਤਾ ਅਤੇ ਦੁਨੀਆ ਭਰ ਦੇ ਕਾਰੋਬਾਰੀ ਨੁਮਾਇੰਦੇ ਆਹਮੋ-ਸਾਹਮਣੇ ਹੁੰਦੇ ਹਨ।
‘ਵੱਹਾਇਟ ਇਜ ਨੇਕਸਟ ਆਰ ਗਲੋਬਲ ਬਿਜ਼ਨਸ' ਦੇ ਵਿਸ਼ੇ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਸਾਉਦੀ ਅਰਬ ਵਿਸ਼ਵਵਿਆਪੀ ਨਿਵੇਸ਼ ਸਣੇ ਆਪਣੇ ਇਥੇ ਵਿਕਾਸ ਦੇ ਵਿਦੇਸ਼ੀ ਨਿਵੇਸ਼ ਦੀ ਸੰਭਾਵਨਾ ਦਾ ਪਤਾ ਲਗਾਉਦਾ ਹੈ। ਮੰਦੀ ਵਿਚਾਲੇ ਇਹ ਪ੍ਰੋਗਰਾਮ ਭਾਰਤ ਲਈ ਬਹੁਤ ਮਹੱਤਵਪੂਰਨ ਹੈ।
ਸਾਉਦੀ ਅਰਬ ਦੀ ਆਪਣੀ ਦੂਜੀ ਯਾਤਰਾ 'ਤੇ ਪ੍ਰਧਾਨ ਮੰਤਰੀ ਮੋਦੀ ਗਲੋਬਲ ਮੀਟਿੰਗ ਵਿੱਚ ਦੇਸ਼ ਵਿੱਚ ਨਿਵੇਸ਼ ਅਤੇ ਆਰਥਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਦੀ ਸੰਭਾਵਨਾ ਦੀ ਪੜਚੋਲ ਕਰਨਗੇ। ਇਸ ਤੋਂ ਇਲਾਵਾ ਕਸ਼ਮੀਰ ਦੇ ਮਾਮਲੇ ਵਿੱਚ ਮੁਸਲਿਮ ਦੇਸ਼ਾਂ 'ਚ ਅਹਿਮ ਸਾਉਦੀ ਅਰਬ ਦਾ ਜਨਤਕ ਹਮਾਇਤੀ ਹਾਸਲ ਕਰਨ ਦੀ ਕੋਸ਼ਿਸ਼ ਕਰਨਗੇ।
ਸਾਲ 2016 ਵਿੱਚ ਸਾ ਸਾਉਦੀ ਅਰਬ ਨੇ ਪ੍ਰਧਾਨ ਮੰਤਰੀ ਨੂੰ ਦੇਸ਼ ਦਾ ਸਭ ਤੋਂ ਵੱਡਾ ਸਨਮਾਨ ਦਿੱਤਾ, ਜਿਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਦੁਵੱਲੇ ਸਬੰਧਾਂ ਵਿੱਚ ਨੇੜੇ ਆਉਣ ਦੇ ਸੰਕੇਤ ਮਿਲੇ ਸੀ। ਇਸਦੀ ਪੁਸ਼ਟੀ ਉਦੋਂ ਹੋਈ ਜਦੋਂ ਸਾਉਦੀ ਅਰਬ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਖ਼ਤਮ ਕਰਨ ਦੇ ਮਾਮਲੇ ਵਿੱਚ ਮੁਸਲਿਮ ਦੇਸ਼ਾਂ ਨੂੰ ਇਕਜੁਟ ਕਰਨ ਦੀ ਪਾਕਿਸਤਾਨ ਦੀ ਮੁਹਿੰਮ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ।