ਪੰਜਾਬ

punjab

ETV Bharat / bharat

ਪਿਛਲੀਆਂ ਸਰਕਾਰਾਂ ਦਾ ਮੰਤਰ ਸੀ, ਪੈਸਾ ਹਜ਼ਮ ਯੋਜਨਾਵਾਂ ਖ਼ਤਮ - prime minister

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ਦੇ ਦਰਭੰਗਾ ਵਿੱਚ ਅੱਜ ਦੂਜੀ ਵਾਰ ਚੋਣ ਰੈਲੀ ਨੂੰ ਸੰਬੋਧਨ ਕੀਤਾ।

ਫ਼ੋਟੋ
ਫ਼ੋਟੋ

By

Published : Oct 28, 2020, 3:12 PM IST

ਨਵੀਂ ਦਿੱਲੀ: ਬਿਹਾਰ ਵਿਧਾਨ ਸਭਾ ਚੋਣਾਂ 2020 ਲਈ ਅੱਜ ਪਹਿਲੇ ਗੇੜ ਦੀਆਂ ਵੋਟਾਂ ਪੈ ਰਹੀਆਂ ਹਨ। ਸਿਆਸੀ ਪਾਰਟੀਆਂ ਚੋਣ ਪ੍ਰਚਾਰ ਕਰਕੇ ਜਨਤਾ ਨੂੰ ਲੁਭਾਉਣ ਦੀ ਕੋਸ਼ਿਸ਼ ਵਿੱਚ ਰੁੱਝੀਆਂ ਹੋਈਆਂ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਵ ਕਿ ਬੁੱਧਵਾਰ ਨੂੰ ਬਿਹਾਰ ਦੇ ਦਰਭੰਗਾ ਵਿੱਚ ਚੁਣਾਵੀ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪਹਿਲੇ ਦੌਰ ਦੀਆਂ ਵੋਟਾਂ ਚੱਲ ਰਹੀਆਂ ਹਨ। ਮੇਰੀ ਅਪੀਲ ਹੈ ਕਿ ਕੋਰੋਨਾ ਨੂੰ ਲੈ ਕੇ ਪੂਰੀ ਸਾਵਧਾਨੀ ਵਰਤੋਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਐਨਡੀਏ ਦੀ ਪਹਿਚਾਣ ਹੈ, ਜੋ ਕਹਿੰਦੇ ਹਾਂ, ਉਹ ਕਰਦੇ ਹਾਂ। ਆਤਮ ਨਿਰਭਰ ਬਿਹਾਰ ਦਾ ਜੋ ਸੰਕਲਪ ਲਿਆ ਹੈ, ਉਸ ਨੂੰ ਪੂਰਾ ਕਰਨ ਵਿੱਚ ਜ਼ਰੂਰ ਸਫ਼ਲ ਹੋਵੇਗਾ। ਬਿਹਾਰ ਵਿੱਚ ਉਦਯੋਗ ਲਈ ਨਵੇਂ ਮੌਕੇ ਬਣਨਗੇ।

ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਬਿਹਾਰ ਨੂੰ ਲੁੱਟਣ ਵਾਲਿਆ ਨੂੰ ਹਰਾਵਾਂਗੇ। ਬਿਹਾਰ ਵਿੱਚ ਜੰਗਲਰਾਜ ਵਾਲੀਆਂ ਤਾਕਤਾਂ ਨੂੰ ਹਰਾਉਣਾ ਹੈ। ਬਿਹਾਰ ਦੇ ਭਵਿੱਖ ਲਈ ਤੁਹਾਨੂੰ ਸਾਰਿਆਂ ਨੂੰ ਪ੍ਰਣ ਲੈਣਾ ਹੋਵੇਗਾ। ਪਿਛਲੀਆਂ ਸਰਕਾਰਾਂ ਦਾ ਮੰਤਰ ਸੀ, ਪੈਸਾ ਹਜ਼ਮ ਯੋਜਨਾਵਾਂ ਖ਼ਤਮ।

ABOUT THE AUTHOR

...view details