ਪੰਜਾਬ

punjab

ETV Bharat / bharat

ਮੌਰੀਸ਼ਿਸ ਦੇ ਪ੍ਰਧਾਨ ਮੰਤਰੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਹੋਏ ਨਤਮਸਤਕ - ਪ੍ਰਵਿੰਦ ਜੁਗਨਾਥ

ਮੌਰੀਸ਼ਿਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜੁਗਨਾਥ ਵੀਰਵਾਰ ਨੂੰ ਆਪਣੀ ਧਰਮ ਪਤਨੀ ਦੇ ਨਾਲ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ 'ਚ ਨਤਮਸਕ ਹੋਏ। ਇਸ ਮੌਕੇ ਉਨ੍ਹਾਂ ਸਿੱਖ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ।

ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ ਨਤਮਸਤਕ ਹੁੰਦੇ ਹੋਏ ਮੌਰੀਸ਼ਿਸ ਦੇ ਪ੍ਰਧਾਨ ਮੰਤਰੀ
ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ ਨਤਮਸਤਕ ਹੁੰਦੇ ਹੋਏ ਮੌਰੀਸ਼ਿਸ ਦੇ ਪ੍ਰਧਾਨ ਮੰਤਰੀ

By

Published : Dec 5, 2019, 11:36 PM IST

ਨਵੀਂ ਦਿੱਲੀ: ਭਾਰਤ ਦੌਰੇ 'ਤੇ ਆਏ ਮੌਰੀਸ਼ਿਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜੁਗਨਾਥ ਵੀਰਵਾਰ ਨੂੰ ਆਪਣੀ ਧਰਮ ਪਤਨੀ ਦੇ ਨਾਲ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ 'ਚ ਨਤਮਸਕ ਹੋਏ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਨੂੰ ਸਨਮਾਨਿਤ ਕੀਤਾ ਗਿਆ। ਗੱਲਬਾਤ ਦੌਰਾਨ ਡੀਐਸਜੀਐਮਸੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਪ੍ਰਵਿੰਦ ਜੁਗਨਾਥ ਦੀ ਪਤਨੀ ਤੀਸਰੀ ਵਾਰ ਭਾਰਤ ਆਏ ਹਨ।

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ 'ਚ ਨਤਮਸਤਕ ਹੋਣ ਤੋਂ ਬਾਅਦ ਦੋਵਾਂ ਨੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਸਿੱਖ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਕੌਮ ਵੱਖ-ਵੱਖ ਮੁਲਕਾਂ ਦੇ ਵਿਕਾਸ ਲਈ ਕਈ ਆਪਣਾ ਯੋਗਦਾਨ ਦੇ ਰਹੀ ਹੈ।

ABOUT THE AUTHOR

...view details