ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦਾ ਇਲਾਜ ਕਰ ਰਹੇ ਨਿੱਜੀ ਹਸਪਤਾਲ ਸਰਕਾਰ ਨੂੰ ਧੋਖਾ ਦੇ ਰਹੇ ਹਨ। ਦਿੱਲੀ ਪੁਲਿਸ ਦੇ ਪੀਆਰਓ ਮਨਦੀਪ ਰੰਧਾਵਾ ਦਾ ਕਹਿਣਾ ਹੈ ਕਿ ਕੁਝ ਨਿੱਜੀ ਹਸਪਤਾਲ ਕੋਰੋਨਾ ਸ਼ੱਕੀਆਂ ਦਾ ਇਲਾਜ ਕਰ ਰਹੇ ਹਨ। ਪਰ, ਸਰਕਾਰ ਨੂੰ ਅਜਿਹੇ ਸ਼ੱਕੀ ਵਿਅਕਤੀਆਂ ਬਾਰੇ ਕੋਈ ਜਾਣਕਾਰੀ ਨਹੀਂ ਦੇ ਰਹੇ, ਜੋ ਕਿ ਪੂਰੀ ਤਰ੍ਹਾਂ ਗ਼ਲਤ ਹੈ। ਅਜਿਹਾ ਕਰਨ ਵਾਲੇ ਹਸਪਤਾਲਾਂ ਵਿਰੁੱਧ ਕਾਰਵਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਹੈਲਪਲਾਈਨ ਨੰਬਰ 112 ਉਤੇ ਜਾਣਕਾਰੀ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ।
ਪੀਆਰਓ ਮਨਦੀਪ ਰੰਧਾਵਾ ਨੇ ਤਬਲੀਗੀ ਜਮਾਤ ਨਾਲ ਜੁੜੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਲੋਕ ਜੋ ਇੱਕ ਮਾਰਚ ਤੋਂ ਬਾਅਦ ਜਮਾਤ ਦੇ ਨਿਜ਼ਾਮੂਦੀਨ ਮਰਕਜ਼ ਆਏ ਅਤੇ ਗਏ, ਉਹ ਦਿੱਲੀ ਪੁਲਿਸ ਨੂੰ ਆਪਣੀ ਜਾਣਕਾਰੀ ਜ਼ਰੂਰ ਦੇਣ। ਜੇ ਪੁਲਿਸ ਕੋਲ ਜਾਣ ਵਿੱਚ ਕੋਈ ਝਿਜਕ ਹੈ, ਤਾਂ ਉਹ ਸਿਹਤ ਵਿਭਾਗ ਨੂੰ ਸੂਚਿਤ ਕਰ ਸਕਦੇ ਹਨ।
ਜਮੀਅਤ-ਉਲੇਮਾ-ਹਿੰਦ ਦੇ ਸੰਗਠਨ ਨੇ ਦਾਇਰ ਕੀਤੀ ਪਟੀਸ਼ਨ