ਪੰਜਾਬ

punjab

ETV Bharat / bharat

ਵਿਸ਼ਵ ਕੱਪ 2019: ਸੈਮੀਫ਼ਾਈਨਲ 'ਚ ਪੁੱਜਣ ਤੇ ਪ੍ਰਿਅੰਕਾ ਗਾਂਧੀ ਨੇ ਟਵੀਟ ਕਰ ਭਾਰਤੀ ਟੀਮ ਨੂੰ ਦਿੱਤੀ ਵਧਾਈ - india beat srilanka

ਭਾਰਤ ਵੱਲੋਂ ਆਪਣੇ ਆਖ਼ਰੀ ਗਰੁੱਪ ਮੈਚ ਵਿੱਚ ਸ਼ਨੀਵਾਰ ਨੂੰ ਸ਼੍ਰੀਲੰਕਾ ਨੂੰ ਸੱਤ ਵਿਕਟਾਂ ਨਾਲ ਹਰਾਉਣ ਤੋਂ ਬਾਅਦ ਪ੍ਰਿਅੰਕਾ ਗਾਂਧੀ ਨੇ ਟਵੀਟ ਕਰ ਭਾਰਤੀ ਟੀਮ ਨੂੰ ਵਧਾਈ ਦਿੱਤੀ। ਕੇ ਐਲ ਰਾਹੁਲ ਅਤੇ ਰੋਹਿਤ ਸ਼ਰਮਾ ਦੇ ਸ਼ਾਨਦਾਰ ਸੈਂਕੜਿਆਂ ਦੀ ਮਦਦ ਨਾਲ ਭਾਰਤ ਨੇ ਆਪਣੇ ਆਖਰੀ ਗੇੜ ਦੀ ਸ਼ਾਨਦਾਰ ਸਮਾਪਤੀ ਕੀਤੀ।

priyanka gandhi

By

Published : Jul 7, 2019, 3:19 PM IST

Updated : Jul 7, 2019, 3:40 PM IST

ਨਵੀਂ ਦਿੱਲੀ: ਭਾਰਤ ਵੱਲੋਂ ਆਪਣੇ ਆਖਰੀ ਗਰੁੱਪ ਮੈਚ ਵਿੱਚ ਸ਼ਨੀਵਾਰ ਨੂੰ ਸ਼੍ਰੀਲੰਕਾ ਨੂੰ ਸੱਤ ਵਿਕਟਾਂ ਨਾਲ ਹਰਾਉਣ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਟਵੀਟ ਕਰ ਭਾਰਤੀ ਟੀਮ ਨੂੰ ਵਧਾਈ ਦਿੱਤੀ। ਉਨ੍ਹਾਂ ਟਵੀਟ ਵਿਚ ਲਿਖਿਆ "ਸ਼੍ਰੀ ਲੰਕਾ ਤੇ ਸ਼ਾਨਦਾਰ ਜਿੱਤ ਲਈ ਟੀਮ ਇੰਡੀਆ ਦੇ ਲਈ ਮੁਬਾਰਕ। ਵਿਸ਼ਵ ਕੱਪ ਵਿਚ ਭਾਰਤੀ ਟੀਮ ਵਧੀਆ ਪ੍ਰਦਰਸ਼ਨ ਕਰਨ ਵਾਲੀ ਟੀਮ ਦੇ ਰੂਪ ਵਿਚ ਉਭਰੀ ਹੈ। ਸਾਰਾ ਭਾਰਤ ਤੁਹਾਡੇ ਨਾਲ ਹੈ। ਟੀਮ ਇੰਡੀਆ, ਸੈਮੀਫਾਈਨਲ ਲਈ ਸ਼ੁਭਕਾਮਨਾਵਾਂ"।

ਜ਼ਿਕਰਯੋਗ ਹੈ ਕਿ, ਬੀਤੇ ਸ਼ਨੀਵਾਰ ਨੂੰ ਭਾਰਤ ਨੇ ਆਪਣੇ ਆਖਰੀ ਗਰੁੱਪ ਮੈਚ ਵਿੱਚ ਸ਼੍ਰੀਲੰਕਾ ਨੂੰ ਸੱਤ ਵਿਕਟਾਂ ਨਾਲ ਹਰਾਇਆ । ਕੇ ਐਲ ਰਾਹੁਲ ਅਤੇ ਰੋਹਿਤ ਸ਼ਰਮਾ ਦੇ ਸ਼ਾਨਦਾਰ ਸੈਂਕੜਿਆਂ ਦੀ ਮਦਦ ਨਾਲ ਭਾਰਤ ਨੇ ਆਪਣੇ ਆਖਰੀ ਗੇੜ ਦੀ ਸ਼ਾਨਦਾਰ ਸਮਾਪਤੀ ਕੀਤੀ।
Last Updated : Jul 7, 2019, 3:40 PM IST

ABOUT THE AUTHOR

...view details