ਪੰਜਾਬ

punjab

ETV Bharat / bharat

ਬੁਲੰਦ ਸ਼ਹਿਰ 'ਚ ਸਾਧੂਆਂ ਦੇ ਕਤਲ ਮਾਮਲੇ ਦੀ ਹੋਵੇ ਨਿਰਪੱਖ ਜਾਂਚ: ਪ੍ਰਿਅੰਕਾ ਗਾਂਧੀ

ਪ੍ਰਿਅੰਕਾ ਗਾਂਧੀ ਵਾਡਰਾ ਨੇ ਉੱਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ 'ਚ 2 ਸਾਧੂਆਂ ਦੇ ਕਤਲ ਦੇ ਮਾਮਲੇ 'ਚ ਨਿਰਪੱਖ ਜਾਂਚ ਦੀ ਮੰਗ ਕੀਤੀ। ਪਿਅੰਕਾ ਨੇ ਕਿਹਾ ਕਿ ਅਜਿਹੇ ਘਿਨਾਉਣੇ ਅਪਰਾਧਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।

ਪ੍ਰਿਅੰਕਾ ਗਾਂਧੀ ਵਾਡਰਾ
ਪ੍ਰਿਅੰਕਾ ਗਾਂਧੀ ਵਾਡਰਾ

By

Published : Apr 28, 2020, 5:47 PM IST

ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ 2 ਸਾਧੂਆਂ ਦੇ ਕਤਲ ਦੇ ਮਾਮਲੇ 'ਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਪ੍ਰਿਅੰਕਾ ਗਾਂਧੀ ਨੇ ਟਵੀਟ ਕਰਦਿਆਂ ਕਿਹਾ, "ਅਪ੍ਰੈਲ ਦੇ ਪਹਿਲੇ 15 ਦਿਨਾਂ ਵਿੱਚ ਹੀ ਉੱਤਰ ਪ੍ਰਦੇਸ਼ ਵਿੱਚ 100 ਲੋਕਾਂ ਦਾ ਕਤਲ ਹੋ ਗਿਆ। 3 ਦਿਨ ਪਹਿਲਾਂ ਏਟਾ 'ਚ ਪਚੌਰੀ ਪਰਿਵਾਰ ਦੇ 5 ਲੋਕਾਂ ਦੀਆਂ ਲਾਂਸ਼ਾ ਸ਼ੱਕੀ ਹਾਲਾਤਾਂ ਵਿੱਚ ਮਿਲੀਆਂ। ਕੋਈ ਨਹੀਂ ਜਾਣਦਾ ਉਨ੍ਹਾਂ ਨਾਲ ਕੀ ਹੋਇਆ। ਅੱਜ ਬੁਲੰਦਸ਼ਹਿਰ 'ਚ 2 ਸਾਧੂਆਂ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਗਿਆ।"

ਪਿਅੰਕਾ ਨੇ ਕਿਹਾ, "ਅਜਿਹੇ ਘਿਨਾਉਣੇ ਅਪਰਾਧਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਕਿਸੇ ਨੂੰ ਵੀ ਇਸ ਸਮੇਂ ਰਾਜਨੀਤੀ ਨਹੀਂ ਕਰਨੀ ਚਾਹੀਦੀ।" ਉਨ੍ਹਾਂ ਇਹ ਵੀ ਕਿਹਾ ਕਿ ਨਿਰਪੱਖ ਜਾਂਚ ਕਰ ਕੇ ਪੂਰਾ ਸੱਚ ਪ੍ਰਦੇਸ਼ ਦੇ ਸਾਹਮਣੇ ਲਿਆਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਦੱਸਣਯੋਗ ਹੈ ਕਿ ਬੁਲੰਦਸ਼ਹਿਰ ਦੇ ਇੱਕ ਪਿੰਡ 'ਚ ਇੱਕ ਸ਼ਿਵ ਮੰਦਰ 'ਚ ਮੰਗਲਵਾਰ ਤੜਕਸਾਰ 2 ਸਾਧੂਆਂ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਇਸ ਘਟਨਾ ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ABOUT THE AUTHOR

...view details