ਲਖਨਊ: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦੀ ਖੇਤਰ ਦਾ ਦੌਰਾ ਕਰਨ ਲਈ ਵਾਰਾਣਸੀ ਪਹੁੰਚੇ। ਉੱਥੇ ਹੀ ਉਹ ਰਵਿਦਾਸ ਜਯੰਤੀ ਦੇ ਪ੍ਰੋਗਰਾਮਾਂ ਵਿਚ ਹਿੱਸਾ ਲੈਣਗੇ।
ਵਾਰਾਣਸੀ ਪੁੱਜੇ ਪ੍ਰਿਯੰਕਾ ਗਾਂਧੀ, ਰਵਿਦਾਸ ਜਯੰਤੀ ਦੇ ਜਸ਼ਨਾਂ ਵਿੱਚ ਹੋਣਗੇ ਸ਼ਾਮਲ - ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ
ਪ੍ਰਿਯੰਕਾ ਗਾਂਧੀ ਵਾਡਰਾ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਵਾਰਾਣਸੀ ਪਹੁੰਚੇ। ਪਾਰਟੀ ਸੂਤਰਾਂ ਮੁਤਾਬਿਕ ਉਹ ਕਾਫ਼ੀ ਸਮੇਂ ਤੋਂ ਸੰਤ ਰਵਿਦਾਸ ਦੇ ਜਨਮ ਸਥਾਨ 'ਤੇ ਸ਼ਰਧਾਂਜਲੀ ਭੇਟ ਕਰਨਾ ਚਾਹੁੰਦੇ ਸਨ।
ਪਾਰਟੀ ਸੂਤਰਾਂ ਅਨੁਸਾਰ ਪ੍ਰਿਯੰਕਾ ਲੰਬੇ ਸਮੇਂ ਤੋਂ ਸੰਤ ਰਵਿਦਾਸ ਦੇ ਜਨਮ ਸਥਾਨ 'ਤੇ ਸ਼ਰਧਾਂਜਲੀ ਭੇਟ ਕਰਨਾ ਚਾਹੁੰਦੀ ਸੀ। ਉਨ੍ਹਾਂ ਦੱਸਿਆ ਕਿ ਉਹ ਸ੍ਰੀ ਗੋਵਰਧਨਪੁਰ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੰਦਰ ਵਿੱਚ ਹੋਣ ਵਾਲੇ ਪ੍ਰੋਗਰਾਮ ਵਿਚ ਹਿੱਸਾ ਲੈਣ ਲਈ ਵਾਰਾਣਸੀ ਜਾਣਗੇ।
ਕਾਂਗਰਸ ਦੇ ਉੱਤਰ ਪ੍ਰਦੇਸ਼ ਇਕਾਈ ਦੇ ਪ੍ਰਧਾਨ ਅਜੈ ਕੁਮਾਰ ਲੱਲੂ ਨੇ ਕਿਹਾ ਕਿ ਸੰਤ ਰਵਿਦਾਸ ਦੀਆਂ ਸਿੱਖਿਆਵਾਂ ਅੱਜ ਵੀ ਬਰਾਬਰੀ ਤੇ ਭਾਈਚਾਰਕ ਅਧਾਰਤ ਸਮਾਜ ਦੀ ਸਥਾਪਨਾ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ।
ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਖ-ਵੱਖ ਥਾਵਾਂ 'ਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ।