ਉੱਤਰ ਪ੍ਰਦੇਸ਼ ਤੋਂ ਬਾਅਦ ਬਿਹਾਰ ਦੀ ਸੰਗਤ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕਰਕੇ ਹੋਈ ਨਿਹਾਲ - nagar kirtan reached bihar
ਜੰਮੂ-ਕਸ਼ਮੀਰ ਤੋਂ ਧਾਰਾ 370 ਦੇ ਖ਼ਤਮ ਹੋਣ ਤੋਂ ਬਾਅਦ ਭਾਰਤ-ਪਾਕਿਸਤਾਨ ਵਿੱਚ ਚੱਲ ਰਹੇ ਵਿਵਾਦ ਦੇ ਬਾਵਜੂਦ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿੱਤ ਨਗਰ ਕੀਰਤਨ ਪਾਕਿਸਤਾਨ ਤੋਂ ਸ਼ੁਰੂ ਹੁੰਦਾ ਹੋਇਆ ਬਿਹਾਰ ਦੀ ਧਰਤੀ ਸਾਸਾਰਾਮ ਪਹੁੰਚਿਆ। ਨਗਰ ਕੀਰਤਨ ਨਨਕਾਣਾ ਸਾਹਿਬ ਤੋਂ ਆਇਆ ਸੀ ਜੋ ਕਿ ਪਾਕਿਸਤਾਨ ਸਰਕਾਰ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਅਤੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਸਜਾਇਆ ਗਿਆ ਸੀ।

ਰੋਹਤਾਸ: ਬੇਸ਼ੱਕ ਭਾਰਤ-ਪਾਕਿਸਤਾਨ ਦੇ ਰਿਸ਼ਤਿਆਂ ਵਿੱਚ ਤਣਾਅ ਵਾਲਾ ਮਹੌਲ ਚੱਲ ਰਿਹਾ ਹੈ ਪਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਜਨਮ ਸਥਾਨ ਤੋਂ ਚੱਲ ਕੇ ਆਇਆ ਨਗਰ ਕੀਰਤਨ ਦੋਹਾਂ ਦੇਸ਼ਾਂ ਵਿਚਾਲੇ ਪਿਆਰ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦੇ ਰਿਹਾ ਹੈ। ਅਟਾਰੀ ਰਸਤੇ ਭਾਰਤ ਵਿੱਚ ਦਾਖਲ ਹੋਣ ਤੋਂ ਬਾਅਦ ਇਹ ਨਗਰ ਕੀਰਤਨ ਝਾਰਖੰਡ, ਉੱਤਰਾਖੰਡ ਤੇ ਉੱਤਰ ਪ੍ਰਦੇਸ਼ ਤੋਂ ਹੁੰਦਾ ਹੋਇਆ ਸ਼ਨੀਵਾਰ ਨੂੰ ਬਿਹਾਰ ਦੇ ਸਸਰਾਮ ਪਹੁੰਚਿਆ। ਸਸਰਾਮ ਵਿੱਚ ਨਗਰ ਕੀਰਤਨ ਦੇ ਪਹੁੰਚਣ ਤੇ ਸੰਗਤਾਂ ਵੱਲੋਂ ਨਿੱਘਾ ਕੀਤਾ ਅਤੇ ਥਾਂ-ਥਾਂ 'ਤੇ ਸੰਗਤਾਂ ਵੱਲੋਂ ਲੰਗਰ ਦਾ ਪ੍ਰਬੰਧ ਵੀ ਕੀਤਾ। ਨਗਰ ਕੀਰਤਨ ਦੇ ਦਰਸ਼ਨ ਕਰਕੇ ਸੰਗਤ ਨਿਹਾਲ ਹੋਈ। ਇਹ ਨਗਰ ਕੀਰਤਨ ਸਾਸਾਰਾਮ ਤੋਂ ਸਿੱਧਾ ਗੁਰਦੁਆਰਾ ਪਟਨਾ ਸਾਹਿਬ ਜਾਏਗਾ। ਜਿੱਥੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਇਸ ਦਾ ਸਵਾਗਤ ਕਰਨਗੇ।