ਨਾਗਰਕਿਤਾ ਸੋਧ ਕਾਨੂੰਨ ਦੇ ਵਿਰੁੱਧ ਲਖਨਊ ਦੇ ਹਜ਼ਰਤਗੰਜ 'ਚ ਕੀਤੇ ਜਾ ਰਹੇ ਪ੍ਰਦਰਸ਼ਨ ਨੇ ਹਿੰਸਕ ਰੂਪ ਧਾਰ ਲਿਆ। ਪ੍ਰਦਰਸ਼ਨਕਾਰੀਆਂ ਵੱਲੋਂ ਪੱਥਰਬਾਜ਼ੀ ਕਰਨ 'ਤੇ ਪੁਲਿਸ ਨੇ ਲਾਠੀਚਾਰਜ ਕੀਤਾ। ਇਸ ਦੌਰਾਨ ਭੀੜ ਵੱਲੋਂ ਇੱਕ ਮੀਡੀਆ ਦੀ ਓਬੀ ਵੈਨ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਸੰਭਲ ਵਿੱਚ ਇੱਕ ਰੋਡਵੇਜ਼ ਦੀ ਬੱਸ ਨੂੰ ਅੱਗ ਲਗਾ ਦਿੱਤੀ ਗਈ ਸੀ।
CAA: ਸੰਭਲ ਤੋਂ ਬਾਅਦ ਹਜ਼ਰਤਗੰਜ 'ਚ ਪ੍ਰਦਰਸ਼ਨ ਹੋਇਆ ਹਿੰਸਕ, OB ਵੈਨ ਅੱਗ ਦੇ ਹਵਾਲੇ - Hazratganj protest
ਨਾਗਰਕਿਤਾ ਸੋਧ ਕਾਨੂੰਨ ਦੇ ਵਿਰੁੱਧ ਲਖਨਊ ਦੇ ਹਜ਼ਰਤਗੰਜ 'ਚ ਕੀਤੇ ਜਾ ਰਹੇ ਪ੍ਰਦਰਸ਼ਨ ਨੇ ਹਿੰਸਕ ਰੂਪ ਧਾਰ ਲਿਆ। ਪ੍ਰਦਰਸ਼ਨਕਾਰੀਆਂ ਵੱਲੋਂ ਪੱਥਰਬਾਜ਼ੀ ਕਰਨ 'ਤੇ ਪੁਲਿਸ ਨੇ ਲਾਠੀਚਾਰਜ ਕੀਤਾ। ਭੀੜ ਨੇ ਇੱਕ ਓਬੀ ਵੈਨ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ।
ਇਸ ਮਗਰੋਂ ਉੱਤਰ ਪ੍ਰਦੇਸ਼ ਪੁਲਿਸ ਜੇ ਡੀਜੀਪੀ ਓਪੀ ਸਿੰਘ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ।
ਪੂਰੇ ਦੇਸ਼ 'ਚ ਨਾਗਰਿਕਤਾ (ਸੋਧ) ਕਾਨੂੰਨ ਨੂੰ ਲੈ ਕੇ ਰੋਸ ਪ੍ਰਦਰਸ਼ਨ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਵਿਚਕਾਰ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਹਿੰਸਕ ਪ੍ਰਦਰਸ਼ਨ ਵੇਖਣ ਨੂੰ ਮਿਲਿਆ ਹੈ। ਪ੍ਰਦਰਸ਼ਨਕਾਰੀਆਂ ਨੇ ਕਈ ਗੱਡੀਆਂ ਨੂੰ ਅੱਗ ਲਗਾ ਦਿੱਤੀ। ਇੱਕ ਪੁਲਿਸ ਚੌਕੀ ਨੂੰ ਵੀ ਪ੍ਰਦਰਸ਼ਨਕਾਰੀਆਂ ਨੇ ਅੱਗ ਦੇ ਹਵਾਲੇ ਕਰ ਦਿੱਤਾ। ਇਸ ਦੌਰਾਨ ਇੱਥੇ ਪੁਲਿਸ 'ਤੇ ਪੱਥਰਬਾਜ਼ੀ ਕੀਤੀ ਅਤੇ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੂੰ ਹੰਝੂ ਗੈਸ ਦੇ ਗੋਲੇ ਵੀ ਛੱਡਣੇ ਪਏ।