ਪੰਜਾਬ

punjab

ETV Bharat / bharat

ਅਸਾਮ ਵਿੱਚ ਨਾਗਰਿਕਤਾ ਸੋਧ ਬਿੱਲ ਦਾ ਜ਼ਬਰਦਸਤ ਵਿਰੋਧ, ਕਈਂ ਥਾਵਾਂ 'ਤੇ ਪ੍ਰਦਰਸ਼ਨ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿਚ ਨਾਗਰਿਕਤਾ ਸੋਧ ਬਿੱਲ ਪੇਸ਼ ਕਰ ਦਿੱਤਾ ਹੈ ਜਿਸ ਦਾ ਅਸਮ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ।

ਨਾਗਰਿਕ ਸੋਧ ਬਿੱਲ ਦਾ ਵਿਰੋਧ
ਨਾਗਰਿਕ ਸੋਧ ਬਿੱਲ ਦਾ ਵਿਰੋਧ

By

Published : Dec 9, 2019, 1:27 PM IST

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿਚ ਨਾਗਰਿਕਤਾ ਸੋਧ ਬਿੱਲ ਪੇਸ਼ ਕਰ ਦਿੱਤਾ ਹੈ। ਪਹਿਲਾਂ ਹੀ ਅਸਾਮ ਦੇ ਕਈ ਇਲਾਕਿਆਂ ਵਿਚ ਇਸ ਬਿੱਲ ਦਾ ਸਖ਼ਤ ਵਿਰੋਧ ਹੋ ਰਿਹਾ ਹੈ। ਕਈ ਥਾਵਾਂ 'ਤੇ ਅਸਾਮ ਬੰਦ ਦਾ ਐਲਾਨ ਕੀਤਾ ਗਿਆ ਹੈ। ਨਾਲੇ ਸੜਕਾਂ ਜਾਮ ਕਰ ਦਿੱਤੀਆਂ ਹਨ।

ਨਾਗਰਿਕ ਸੋਧ ਬਿੱਲ ਦਾ ਵਿਰੋਧ

ਇਸਦੇ ਨਾਲ ਹੀ ਅਸਾਮ ਯੁਵਾ ਮੰਚ, ਆਲ ਅਸਾਮ ਸਟੂਡੈਂਟਸ ਯੂਨੀਅਨ, ਆਲ ਅਸਾਮ ਕੋਚ ਰਾਜਬੰਸ਼ੀ ਸਟੂਡੈਂਟ ਯੂਨੀਅਨ ਕੇਐਮਐਸਐਸ ਅਤੇ ਬੀਰ ਲੱਛੀ ਸੈਨਾ ਨੇ ਸਿਵਾਸਾਗਰ ਵਿਖੇ ਅਸਾਮ ਬੰਦ ਦਾ ਐਲਾਨ ਕੀਤਾ।

ਮਹੱਤਵਪੂਰਣ ਗੱਲ ਇਹ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਟੋਰਕ, ਜੋਰਹਾਟ ਵਿੱਚ ਟਾਇਰ ਸਾੜ ਕੇ ਸੜਕਾਂ ਜਾਮ ਕਰ ਦਿੱਤੀਆਂ ਹਨ।

ਸਦਨ 'ਚ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਬਿੱਲ ਪੇਸ਼ ਕੀਤਾ, ਜਿਸ ਮਗਰੋਂ ਇਸ 'ਤੇ ਚਰਚਾ ਜਾਰੀ ਹੈ ਤੇ ਕਾਂਗਰਸ ਸਮੇਤ ਕਈ ਸਿਆਸੀ ਦਲ ਇਸਦਾ ਵਿਰੋਧ ਕਰ ਰਹੇ ਹਨ। ਕਈ ਸਿਆਸੀ ਪਾਰਟੀਆਂ ਤੇ ਸੰਗਠਨਾਂ ਦੇ ਵਿਰੋਧ ਦੇ ਬਾਵਜੂਦ ਲੋਕ ਸਭਾ 'ਚ ਬਿੱਲ ਦੇ ਪਾਸ ਹੋਣ ਦੀ ਸੰਭਾਵਨਾ ਹੈ ਕਿਉਂਕਿ 545 ਮੈਂਬਰੀ ਸਦਨ 'ਚ ਭਾਜਪਾ ਦੇ 303 ਸਾਂਸਦ ਹਨ।

ABOUT THE AUTHOR

...view details