ਰਾਂਚੀ: ਪ੍ਰੈਸ ਟਰੱਸਟ ਆਫ ਇੰਡੀਆ (ਪੀਟੀਆਈ) ਦੇ ਬਿਊਰੋ ਚੀਫ ਪੀਵੀ ਰਾਮਾਨੁਜਮ ਨੇ ਆਪਣੇ ਘਰ ਵਿੱਚ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਅਜੇ ਤੱਕ ਉਨ੍ਹਾਂ ਖ਼ੁਦਕੁਸ਼ੀ ਕਰਨ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਪੀਟੀਆਈ ਦੇ ਬਿਊਰੋ ਚੀਫ਼ ਪੀਵੀ ਰਾਮਾਨੁਜਮ ਨੇ ਕੀਤੀ ਖ਼ਦਕੁਸ਼ੀ - ਮੁੱਖ ਮੰਤਰੀ ਹੇਮੰਤ ਸੋਰੇਨ
ਝਾਰਖੰਡ ਦੀ ਰਾਜਧਾਨੀ ਰਾਂਚੀ ਵਿੱਚ ਪੀਟੀਆਈ ਦੇ ਬਿਊਰੋ ਚੀਫ ਪੀਵੀ ਰਾਮਾਨੁਜਮ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਅਜੇ ਤੱਕ ਉਨ੍ਹਾਂ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਬਾਰੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਉਨ੍ਹਾਂ ਦੀ ਮੌਤ ਦੀ ਖ਼ਬਰ ਤੋਂ ਬਾਅਦ ਪੱਤਰਕਾਰਤਾ ਜਗਤ ਵਿੱਚ ਸੋਗ ਦੀ ਲਹਿਰ ਹੈ। ਜਾਣਕਾਰੀ ਮੁਤਾਬਕ ਕੁੱਝ ਦਿਨਾਂ ਤੋਂ ਰਾਮਾਨੁਜਮ ਕੰਮ ਨੂੰ ਲੈ ਕੇ ਤਣਾਅ ਵਿੱਚ ਸਨ। ਇਸ ਦੌਰਾਨ ਉਨ੍ਹਾਂ ਨੇ ਆਪਣੇ ਘਰ 'ਚ ਵਿੱਚ ਬਣੇ ਦਫਤਰ ਦੇ ਕਮਰੇ 'ਚ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਫਿਲਹਾਲ ਪੁਲਿਸ ਨੇ ਰਾਮਾਨੁਜਮ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਨ੍ਹਾਂ ਦਾ ਪੁੱਤਰ ਇੰਜ਼ੀਨੀਅਰਿੰਗ ਦੀ ਪੜ੍ਹਾਈ ਕਰ ਰਿਹਾ ਹੈ ਤੇ ਉਸ ਨੂੰ ਵੀ ਇਸ ਸਬੰਧੀ ਸੂਚਨਾ ਦੇ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਬੂਟੀ ਮੌੜ ਸਥਿਤ ਉਨ੍ਹਾਂ ਨੇ ਘਰ 'ਚ ਬੁੱਧਵਾਰ ਰਾਤ ਖ਼ੁਦਕੁਸ਼ੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਦੀ ਲਾਸ਼ ਨੂੰ ਪੋਸਟਮਾਰਟਮ ਲਈ ਰਿਮਸ ਹਸਪਤਾਲ ਲਿਆਂਦਾ ਗਿਆ, ਜਿੱਥੇ ਪੋਸਟਮਾਰਟਮ ਦੀ ਪ੍ਰਕੀਰਿਆ ਜਾਰੀ ਹੈ। ਉਨ੍ਹਾਂ ਦੇ ਸਹਿਯੋਗੀ ਵਿਨੋਦ ਕੁਮਾਰ ਨੇ ਦੱਸਿਆ ਉਨ੍ਹਾਂ ਨੂੰ ਸਵੇਰੇ ਪੁੱਤਰ ਕੋਲੋਂ ਰਾਮਾਨੁਜਮ ਵੱਲੋਂ ਖੁਦਕੁਸ਼ੀ ਕਰਨ ਦੀ ਸੂਚਨਾ ਮਿਲੀ। ਜਿਸ ਮਗਰੋਂ ਉਹ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਅਤੇ ਉਸ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਲਈ ਰਿਮਸ ਲੈ ਕੇ ਆਏ। ਫਿਲਹਾਲ ਲਾਸ਼ ਨੂੰ ਕੋਵਿਡ ਦੀ ਜਾਂਚ ਲਈ ਰਿਮਜ ਦੇ ਪੋਸਟਮਾਰਟਮ ਹਾਊਸ 'ਚ ਰੱਖਿਆ ਗਿਆ ਹੈ। ਕੋਵਿਡ ਦੀ ਜਾਂਚ ਤੋਂ ਬਾਅਦ ਹੀ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।