ਪੁਲਵਾਮਾ ਦਹਿਸ਼ਤਗਰਦੀ ਹਮਲਾ: ਆਲ ਪਾਰਟੀ ਮੀਟਿੰਗ ਅੱਜ
ਨਵੀਂ ਦਿੱਲੀ: ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਅੱਜ ਸਾਰੀਆਂ ਸਿਆਸੀ ਪਾਰਟੀਆਂ ਦੀ ਮੀਟਿੰਗ ਸੱਦੀ ਹੈ। ਆਲ ਪਾਰਟੀ ਮੀਟਿੰਗ ਸ਼ਨਿੱਚਰਵਾਰ ਸਵੇਰੇ 11 ਵਜੇ ਸੰਸਦ ਦੀ ਲਾਇਬ੍ਰੇਰੀ 'ਚ ਹੋਵੇਗੀ।
ਇਸ ਬੈਠਕ 'ਚ ਪੁਲਵਾਮਾ ਦਹਿਸ਼ਤਗਰਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ 'ਚ ਸੁਰੱਖਿਆ ਦੀ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ।
ਉਧਰ ਮੁੱਖ ਵਿਰੋਧੀ ਪਾਰਟੀ ਨੇ ਸਰਕਾਰ ਨੂੰ ਇਸ ਮਾਮਲੇ 'ਚ ਪੂਰਾ ਸਮਰਥਨ ਦਿੰਦੇ ਹੋਏ ਕਿਹਾ ਕਿ ਅਸੀ ਪੂਰੀ ਤਰ੍ਹਾਂ ਸਰਕਾਰ ਦੇ ਨਾਲ ਹਾਂ।
ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਦਹਿਸ਼ਤਗਰਦਾਂ ਨੇ ਸੀਆਰਪੀਐਫ ਦੇ ਕਾਫਿਲੇ 'ਤੇ ਉਸ ਸਮੇਂ ਹਮਲਾ ਕੀਤਾ ਸੀ ਜਦੋਂ 2,500 ਜਵਾਨ ਜੰਮੂ ਤੋਂ ਸ੍ਰੀਨਗਰ ਜਾ ਰਹੇ ਸਨ।
ਸੀਆਰਪੀਐਫ ਮੁਤਾਬਰ ਇਸ ਹਮਲੇ 'ਚ 40 ਤੋਂ ਵੱਧ ਜਵਾਨ ਸ਼ਹੀਦ ਹੋ ਗਏ ਹਨ। ਪੈਰਾਮਿਲਟਰੀ ਫੋਰਸ ਨੇ ਪੁਲਵਾਮਾ ਹਮਲੇ ਦੇ ਕੋਰਟ ਆਫ ਇਨਕਵਾਰੀ ਦੇ ਹੁਕਮ ਦੇ ਦਿੱਤੇ ਹਨ।