ਪੰਜਾਬ

punjab

ETV Bharat / bharat

ਕਸ਼ਮੀਰ ਵਿੱਚ ਲਗਾਤਾਰ ਤੀਜਾ ਅੱਤਵਾਦੀ ਹਮਲਾ, 2 ਜਖ਼ਮੀ

ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਤਵਾਦੀ ਹਮਲੇ ਵਿੱਚ ਸੇਬ ਵਪਾਰੀ ਦੀ ਮੌਤ ਹੋ ਗਈ ਹੈ। ਇਸ ਦੌਰਾਨ 2 ਵਿਅਕਤੀ ਜ਼ਖ਼ਮੀ ਹੋ ਗਏ।

ਫ਼ੋਟੋ

By

Published : Oct 16, 2019, 10:22 PM IST

Updated : Oct 16, 2019, 11:06 PM IST

ਸ੍ਰੀ ਨਗਰ: ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਬੁੱਧਵਾਰ ਸ਼ਾਮ ਨੂੰ ਅੱਤਵਾਦੀ ਹਮਲੇ 'ਚ ਪੰਜਾਬ ਦੇ ਇੱਕ ਸੇਬ ਵਪਾਰੀ ਦੀ ਮੌਤ ਹੋ ਗਈ। ਪੁਲਿਸ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਹ ਘਾਟੀ ਵਿੱਚ ਵਾਪਰ ਜਾਣ ਵਾਲੀ ਤੀਜੀ ਘਟਨਾ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵਿੱਟਰ 'ਤੇ ਟਵੀਟ ਕੀਤਾ। ਉਨ੍ਹਾਂ ਲਿਖਿਆ ਕਿ, 'ਸਰਕਾਰ ਜੰਮੂ-ਕਸ਼ਮੀਰ ਦੇ ਅਧਿਕਾਰੀਆਂ ਨਾਲ ਸੰਪਰਕ ਵਿੱਚ ਹੈ, ਤਾਂ ਕਿ ਸ਼ੋਪੀਆਂ ਵਿੱਚ ਅੱਤਵਾਦੀਆਂ ਵਲੋਂ ਮਾਰੇ ਗਏ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਫਾਜ਼ਿਲਕਾ ਵਿਖੇ, ਉਸ ਦੇ ਘਰ ਲਿਆਂਦਾ ਜਾਵੇਗਾ।'

ਪੁਲਿਸ ਨੇ ਦੱਸਿਆ ਕਿ ਚਰਨਜੀਤ ਸਿੰਘ ਅਤੇ ਸੰਜੀਵ 'ਤੇ ਸ਼ਾਮ 7.30 ਵਜੇ ਦੇ ਕਰੀਬ 3-4 ਅੱਤਵਾਦੀਆਂ ਵੱਲੋਂ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ ਦੋਹਾਂ ਨੂੰ ਗੋਲੀ ਲੱਗੀ ਜਿਸ ਨਾਲ ਚਰਨਜੀਤ ਸਿੰਘ ਤੇ ਸੰਜੀਵ ਦੋਵੇਂ ਗੰਭੀਰ ਰੂਪ ਵਿੱਚ ਜ਼ਖਮੀ ਹਨ।

ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਪੁਲਵਾਮਾ ਦੇ ਜ਼ਿਲ੍ਹਾ ਹਸਪਤਾਲ ਵਿਖੇ ਲਿਜਾਇਆ ਗਿਆ ਹੈ। ਇਸ ਘਟਨਾ ਵਿੱਚ ਜ਼ਖਮੀ ਹੋਏ ਸੰਜੀਵ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਕਸ਼ਮੀਰ ਵਿੱਚ ਲਗਾਤਾਰ ਤੀਜੀ ਘਟਨਾ ਹੈ ਜਿਸ ਨਾਲ ਲਗਾਤਾਰ ਮਾਹੌਲ ਸਰਗਰਮ ਹੈ।

Last Updated : Oct 16, 2019, 11:06 PM IST

ABOUT THE AUTHOR

...view details