ਭਾਜਪਾ ਨੇਤਾ ਜੇ ਪੀ ਨੱਡਾ ਨੇ ਜਾਣਕਾਰੀ ਦਿੰਦਿਆ ਟਵੀਟ ਕੀਤਾ ਹੈ ਕਿ ਬੁੱਧਵਾਰ 12 ਵਜੇ ਉਨ੍ਹਾਂ ਮ੍ਰਿਤਕ ਦੇਹ ਨੂੰ ਭਾਜਪਾ ਦਫ਼ਤਰ ਲਿਆ ਕੇ ਸ਼ਰਧਾਂਜਲੀ ਦੇਣ ਮਗਰੋਂ 4 ਵਜੇ ਅੰਤਿਮ ਸਸਕਾਰ ਕੀਤਾ ਜਾਵੇਗਾ।
67 ਸਾਲਾ ਸੁਸ਼ਮਾ ਸਵਰਾਜ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਤੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਨੂੰ ਹਸਪਤਾਲ ਲੈ ਜਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ।
ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਜਿੱਥੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤੀ ਨਰਿੰਦਰ ਮੋਦੀ, ਰਾਹੁਲ ਗਾਂਧੀ ਤੇ ਹੋਰਨਾਂ ਨੇਤਾਵਾਂ ਨੇ ਆਪਣੇ ਟਵਿੱਟਰ ਅਕਾਉਂਟ ਤੋਂ ਟਵੀਟ ਕਰ ਕੇ ਦੁੱਖ ਜ਼ਾਹਰ ਕੀਤਾ ਹੈ, ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਅਕਾਲੀ ਦਲ ਨੇਤਾਵਾਂ ਨੇ ਵੀ ਇਸ ਸੋਗ ਦੀ ਲਹਿਰ 'ਚ ਹਿੱਸਾ ਲਿਆ ਹੈ।
ਇਹ ਵੀ ਪੜ੍ਹੋ: ਸੁਸ਼ਮਾ ਸਵਰਾਜ ਦਾ ਦੇਹਾਂਤ, ਰਾਸ਼ਟਰਪਤੀ ਸਣੇ ਹੋਰ ਨੇਤਾਵਾਂ ਨੇ ਕੀਤਾ ਟਵੀਟ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਹੈਂਡਲ ਤੋਂ ਟਵੀਟ ਕਰਦਿਆ ਲਿਖਿਆ ਕਿ ਸੁਸ਼ਮਾ ਸਵਰਾਜ ਦੇ ਦੇਹਾਂਤ ਦੀ ਅਚਾਨਕ ਮਿਲੀ ਇਸ ਖ਼ਬਰ ਤੋਂ ਬਹੁਤ ਹੈਰਾਨ ਹੋਏ ਤੇ ਉਨ੍ਹਾਂ ਨੂੰ ਬਹੁਤ ਦੁੱਖ ਹੈ। ਉਨ੍ਹਾਂ ਲਿਖਿਆ ਕਿ ਉਹ ਸੁਸ਼ਮਾ ਨੂੰ ਹਮੇਸ਼ਾ ਯਾਦ ਰੱਖਣਗੇ।