ਨਵੀਂ ਦਿੱਲੀ: ਅੱਜ ਰਾਜਪਥ ਵਿਖੇ ਪਰੇਡ ਤੋਂ ਬਾਅਦ, ਕਿਸਾਨ ਦਿੱਲੀ ਦੀਆਂ ਹੱਦਾਂ 'ਤੇ ਇਕ ਟਰੈਕਟਰ ਮਾਰਚ ਕੱਢਣਗੇ। ਟਿੱਕਰੀ ਬਾਰਡਰ ਬਾਰੇ ਗੱਲ ਕਰਦਿਆਂ, ਕਿਸਾਨਾਂ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਮੁਕਤਸਰ ਜ਼ਿਲ੍ਹੇ ਤੋਂ ਆਏ ਕਿਸਾਨ ਨੇ ਈਟੀਵੀ ਭਾਰਤ ਦੀ ਟੀਮ ਨਾਲ ਗੱਲਬਾਤ ਕੀਤੀ। ਇਸ ਦੌਰਾਨ, ਕਿਸਾਨਾਂ ਨੇ ਕਿਹਾ ਕਿ ਉਹ ਹੱਡ ਚੀਰਵੀਂ ਠੰਢ ਵਿੱਚ ਨਵੇਂ ਖੇਤੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ 2 ਮਹੀਨੇ ਤੋਂ ਅੰਦੋਲਨ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਨਹੀਂ ਕਰ ਰਹੀ।