ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ (ਸੀਏਏ) ਵਿਰੁੱਧ ਪਿਛਲੇ ਡੇਢ ਮਹੀਨੇ ਤੋਂ ਰੋਸ ਪ੍ਰਦਰਸ਼ਨ ਚਲ ਰਿਹਾ ਹੈ। ਲਗਾਤਾਰ ਧਰਨਾ ਦੇ ਰਹੇ ਲੋਕਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਧਰਨੇ 'ਚ ਹਿੱਸਾ ਲੈਣ ਲਈ ਬੀਤੇ ਦਿਨੀਂ ਪੰਜਾਬ ਤੋਂ ਵੀ ਕਿਸਾਨ ਪਹੁੰਚੇ।
ਸ਼ਾਹੀਨ ਬਾਗ਼ 'ਚ ਡਟੇ ਪੰਜਾਬ ਦੇ ਕਿਸਾਨ, ਕਿਹਾ- ਸਰਕਾਰ ਕਰ ਰਹੀ ਮੁਸਲਮਾਨਾਂ ਨਾਲ ਵਿਤਕਰਾ - Farmers protest against government
ਨਾਗਰਿਕਤਾ ਸੋਧ ਕਾਨੂੰਨ (ਸੀਏਏ) ਵਿਰੁੱਧ ਪਿਛਲੇ ਡੇਢ ਮਹੀਨੇ ਤੋਂ ਰੋਸ ਪ੍ਰਦਰਸ਼ਨ ਚਲ ਰਿਹਾ ਹੈ। ਬੀਤੇ ਦਿਨੀਂ ਧਰਨੇ 'ਚ ਹਿੱਸਾ ਲੈਣ ਪੁੱਜੇ ਪੰਜਾਬ ਦੇ ਕਿਸਾਨਾਂ ਨੇ ਦੱਸਿਆ ਕਿ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਉਹ ਵਿਰੋਧ ਵਿੱਚ ਮੁਸਲਿਮ ਭਾਈਚਾਰੇ ਦੇ ਨਾਲ ਖੜੇ ਹਨ।
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੇ ਦੱਸਿਆ ਕਿ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਉਹ ਵਿਰੋਧ ਵਿੱਚ ਮੁਸਲਿਮ ਭਾਈਚਾਰੇ ਦੇ ਨਾਲ ਖੜੇ ਹਨ। ਇਸ ਧਰਨੇ ਵਿੱਚ ਹਰਿਆਣਾ ਦੇ ਕਿਸਾਨਾਂ ਨੇ ਵੀ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਰਾਹੀਂ ਭਾਰਤ ਸਰਕਾਰ ਬੇਰੁਜ਼ਗਾਰੀ, ਆਰਥਿਕ ਤੰਦਰੁਸਤੀ ਵਰਗੇ ਅਸਲ ਮੁੱਦਿਆਂ ਵੱਲ ਧਿਆਨ ਹਟਾਉਣਾ ਚਾਹੁੰਦੀ ਹੈ।
ਜ਼ਿਕਰਯੋਗ ਹੈ ਕਿ ਸ਼ਾਹੀਨ ਬਾਗ 'ਚ ਬੀਤੀ 15 ਦਸੰਬਰ ਤੋਂ ਵੱਡੀ ਗਿਣਤੀ 'ਚ ਮੁਸਲਿਮ ਔਰਤਾਂ ਧਰਨੇ 'ਤੇ ਬੈਠੀਆਂ ਹਨ। ਇਹ ਔਰਤਾਂ ਨਾਗਰਿਕਤਾ ਸੋਧ ਕਾਨੂੰਨ ਅਤੇ ਐਨਆਰਸੀ ਦਾ ਲਗਾਤਾਰ ਵਿਰੋਧ ਕਰ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕਾਨੂੰਨ ਉਨ੍ਹਾਂ ਨਾਲ ਪੱਖਪਾਤ ਕਰਦਾ ਹੈ। ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਸ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕਰ ਰਹੀਆਂ ਹਨ। ਹਾਲਾਂਕਿ ਅਮਿਤ ਸ਼ਾਹ ਨੇ ਹਾਲ ਹੀ 'ਚ ਕਿਹਾ ਸੀ ਕਿ ਸਰਕਾਰ ਇਸ ਮੁੱਦੇ 'ਤੇ ਪਿੱਛੇ ਨਹੀਂ ਹਟੇਗੀ। ਔਰਤਾਂ ਵੱਲੋਂ ਸ਼ੁਰੂ ਕੀਤੇ ਇਸ ਧਰਨੇ 'ਚ ਹੁਣ ਵੱਖ-ਵੱਖ ਖੇਤਰਾਂ ਤੋਂ ਕਿਸਾਨ ਜਥੇਬੰਦੀਆਂ ਤੇ ਹੋਰ ਭਾਈਚਾਰੇ ਦੇ ਲੋਕ ਹਿੱਸਾ ਲੈ ਰਹੇ ਹਨ।