ਨਵੀਂ ਦਿੱਲੀ: ਕੇਂਦਰ ਨੇ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਐੱਸਵਾਈਐੱਲ ਦੇ ਮੁੱਦੇ 'ਤੇ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਵਿੱਚ ਦਾ ਰਾਹ ਅਪਣਾਉਣ ਲਈ ਤਿਆਰ ਨਹੀਂ ਹਨ। ਇਸ ਦੀ ਜਾਣਕਾਰੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸੋਮਵਾਰ ਨੂੰ ਰਾਜ ਸਭਾ ਵਿੱਚ ਦਿੱਤੀ।
SYL 'ਤੇ ਪੰਜਾਬ-ਹਰਿਆਣਾ ਦੀ ਨਹੀਂ ਬਣ ਰਹੀ ਸਹਿਮਤੀ, ਕੇਂਦਰ ਨੇ SC ਨੂੰ ਦੱਸਿਆ - supreme court on syl
ਐੱਸਵਾਈਐੱਲ ਦੇ ਮੁੱਦੇ 'ਤੇ ਪੰਜਾਬ ਅਤ ਹਰਿਆਣਾ ਦੀਆਂ ਸਰਕਾਰਾਂ ਵਿੱਚ ਦਾ ਰਾਹ ਅਪਣਾਉਣ ਲਈ ਤਿਆਰ ਨਹੀਂ ਹਨ। ਇਸ ਮਾਮਲੇ 'ਤੇ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਲਿਖਤੀ ਜਵਾਬ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਐੱਸਵਾਈਐੱਲ ਦੇ ਮੁੱਦੇ 'ਤੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਨਿਰਦੇਸ਼ ਦਿੱਤੇ ਸਨ ਕਿ ਪੰਜਾਬ ਅਤੇ ਹਰਿਆਣਾ ਨਾਲ ਗੱਲਬਾਤ ਕਰਕੇ ਕੋਈ ਵਿੱਚ ਦਾ ਰਾਹ ਲੱਭਿਆ ਜਾਵੇ। ਉਨ੍ਹਾਂ ਕਿਹਾ, "ਕੇਂਦਰ ਨੇ ਪੰਜਾਬ ਅਤੇ ਹਰਿਆਣਾ ਦੋਹਾਂ ਦੀਆਂ ਸਰਕਾਰਾਂ ਨਾਲ ਗੱਲਬਾਤ ਕੀਤੀ ਹੈ ਪਰ ਇਸ ਮਸਲੇ ਨੂੰ ਹੱਲ ਕਰਨ ਲਈ ਦੋਵੇਂ ਵਿੱਚ ਦਾ ਰਾਹ ਅਪਣਾਉਣ ਲਈ ਤਿਆਰ ਨਹੀਂ ਹਨ।" ਉਨ੍ਹਾਂ ਕਿਹਾ ਕੇਂਦਰ ਸਰਕਾਰ ਨੇ ਇਸ ਬਾਰੇ ਸੁਪਰੀਮ ਕੋਰਟ ਲਿਖਤੀ ਜਵਾਬ ਦੇ ਕੇ ਜਾਣੂ ਕਰਵਾ ਦਿੱਤਾ ਹੈ।
ਦੱਸਣਯੋਗ ਹੈ ਕਿ ਐੱਸਵਾਈਐੱਲ ਦੇ ਪਾਣੀ ਨੂੰ ਲੈ ਕੇ ਦੋਹਾਂ ਸੂਬਿਆਂ ਵਿੱਚ ਕਈ ਦਹਾਕਿਆਂ ਤੋਂ ਝਗੜਾ ਚੱਲ ਰਿਹਾ ਹੈ। ਕੋਰਟ ਨੇ ਸਤਲੁਜ-ਯਮੂਨਾ ਲਿੰਕ ਕਨਾਲ ਬਣਾਉਣ ਦੇ ਨਿਰਦੇਸ਼ ਦਿੱਤੇ ਜਿਸ ਨਾਲ ਸਤੁਲਜ ਤੇ ਯਮੂਨਾ ਦਾ ਪਾਣੀ ਹਰਿਆਣਾ ਨੂੰ ਭੇਜਿਆ ਜਾ ਸਕੇ, ਜਿਸ ਲਈ ਪੰਜਾਬ ਰਾਜ਼ੀ ਨਹੀਂ ਹੋ ਰਿਹਾ।