ਪੰਜਾਬ

punjab

ETV Bharat / bharat

ਪੰਜਾਬ ਤੋਂ ਬਾਅਦ ਹਰਿਆਣਾ 'ਚ ਵੀ ਫਿਲਮ 'ਸ਼ੂਟਰ' ਬੈਨ

ਪੰਜਾਬ ਵਿੱਚ ਗੈਂਗਸਟਰ ਸੁੱਖਾ ਕਾਹਲਵਾਂ ਉੱਤੇ ਬਣੀ ਫਿਲਮ ਉੱਤੇ ਪਹਿਲਾਂ ਹੀ ਪਾਬੰਧੀ ਲੱਗ ਚੁੱਕੀ ਹੈ ਤੇ ਹੁਣ ਇਹ ਫ਼ਿਲਮ ਹਰਿਆਣਾ ਦੇ ਸਿਨੇਮਾ ਘਰਾਂ ਵਿੱਚ ਵੀ ਨਹੀਂ ਦਿਖਾਈ ਦੇਵੇਗੀ।

punjabi movie shooter, gangster sukha kahlon
ਫ਼ੋਟੋ

By

Published : Feb 22, 2020, 10:05 AM IST

ਚੰਡੀਗੜ੍ਹ: ਪੰਜਾਬ ਵਿੱਚ ਗੈਂਗਸਟਰ ਸੁੱਖਾ ਕਾਹਲਵਾਂ ਉੱਤੇ ਬਣੀ ਫਿਲਮ ਪੰਜਾਬ ਤੋਂ ਬਾਅਦ ਹੁਣ ਹਰਿਆਣਾ ਵਿੱਚ ਵੀ ਬੈਨ ਹੋ ਗਈ ਹੈ। ਹਰਿਆਣਾ ਦੇ ਗ੍ਰਹਿ ਵਿਭਾਗ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਸ ਬਾਰੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਤੋਂ ਬਾਅਦ ਹਿਸਾਰ ਦੀ ਡੀਸੀ ਪ੍ਰਿਅੰਕਾ ਸੋਨੀ ਨੇ ਵੀ ਐਸਪੀ ਅਤੇ ਜ਼ਿਲ੍ਹੇ ਦੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਹਿਸਾਰ ਦੇ ਕਿਸੇ ਸਿਨੇਮਾ ਘਰ 'ਚ 'ਸ਼ੂਟਰ' ਫ਼ਿਲਮ ਨਾ ਵਿਖਾਈ ਜਾਵੇ।

ਦੱਸ ਦਈਏ ਕਿ ਬੀਤੀ 9 ਫ਼ਰਵਰੀ ਨੂੰ ਪੰਜਾਬ ਸਰਾਕਰ ਨੇ ਇਸ ਵਿਵਾਦਤ ਫ਼ਿਲਮ ਉੱਤੇ ਪਾਬੰਦੀ ਲਗਾ ਦਿੱਤੀ ਸੀ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਫਿਲਮ ਗੈਂਗਸਟਰ ਸੁੱਖਾ ਕਾਹਲਵਾਂ ਦੀ ਜ਼ਿੰਦਗੀ 'ਤੇ ਆਧਾਰਿਤ ਹੈ। ਕਾਹਲਵਾਂ 'ਤੇ 3 ਦਰਜਨ ਤੋਂ ਵੱਧ ਅਪਰਾਧਿਕ ਮਾਮਲੇ ਦਰਜ ਸਨ। ਫਿਲਮ 'ਚ ਹਿੰਸਾ ਨਾਲ ਹੀ ਗਨ ਕਲਚਰ ਨੂੰ ਉਤਸ਼ਾਹਿਤ ਕੀਤਾ ਗਿਆ ਹੈ। ਇਹ ਫਿਲਮ ਬੀਤੇ ਦਿਨੀਂ 21 ਫ਼ਰਵਰੀ ਨੂੰ ਰਿਲੀਜ਼ ਹੋਣੀ ਸੀ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੈਂਗਸਟਰ ਸੁੱਖਾ ਕਾਹਲਵਾਂ ਦੇ ਜੀਵਨ ਅਤੇ ਅਪਰਾਧਾਂ ‘ਤੇ ਆਧਾਰਤ ਫਿਲਮ ‘ਸ਼ੂਟਰ’ ’ਤੇ ਰੋਕ ਲਗਾਉਣ ਦੇ ਆਦੇਸ਼ ਤੋਂ ਕੁਝ ਘੰਟਿਆਂ ਬਾਅਦ, ਪੰਜਾਬ ਪੁਲਿਸ ਨੇ 9 ਫ਼ਰਵਰੀ ਦੀ ਦੁਪਹਿਰ ਨੂੰ ਨਿਰਮਾਤਾ/ਪ੍ਰਮੋਟਰ ਕੇ.ਵੀ. ਸਿੰਘ ਢਿੱਲੋਂ ਅਤੇ ਹੋਰਾਂ ਵਿਰੁੱਧ ਹਿੰਸਾ, ਘਿਨਾਉਣੇ ਅਪਰਾਧਾਂ, ਗੈਂਗਸਟਰ ਕਲਚਰ, ਨਸ਼ਾ, ਫਿਰੌਤੀ, ਲੁੱਟ, ਧਮਕੀਆਂ ਅਤੇ ਅਜਿਹੇ ਹੋਰ ਅਪਰਾਧਾਂ ਨੂੰ ਕਥਿਤ ਤੌਰ 'ਤੇ ਉਤਸ਼ਾਹਤ ਕਰਨ ਦੇ ਦੋਸ਼ ’ਚ ਕੇਸ ਦਰਜ ਕੀਤਾ ਸਨ।

ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਿਵਲ ਰਿੱਟ ਪਟੀਸ਼ਨ ਵਿੱਚ ਪੰਜਾਬ, ਹਰਿਆਣਾ ਤੇ ਯੂਟੀ ਚੰਡੀਗੜ੍ਹ ਦੇ ਡੀਜੀਪੀ ਨੂੰ ਨਿਰਦੇਸ਼ ਦਿੱਤੇ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਅਜਿਹਾ ਗੀਤ ਕਿਸੇ ਲਾਈਵ ਸ਼ੋਅ ਦੌਰਾਨ ਚੱਲਣ ਨਾ ਦਿੱਤਾ ਜਾਵੇ, ਜੋ ਸ਼ਰਾਬ, ਨਸ਼ੇ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਦਾ ਹੋਵੇ। ਅਦਾਲਤ ਨੇ ਅੱਗੇ ਹਰ ਜ਼ਿਲ੍ਹੇ ਦੇ ਜ਼ਿਲ੍ਹਾ ਮੈਜਿਸਟ੍ਰੇਟ/ਐਸਐਸਪੀ ਨੂੰ ਨਿਰਦੇਸ਼ ਦਿੱਤੇ ਹਨ ਕਿ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਉਨ੍ਹਾਂ ਦੀ ਨਿੱਜੀ ਜਿੰਮੇਵਾਰੀ ਹੈ।

ਇਹ ਵੀ ਪੜ੍ਹੋ: ਨਯਾਗਾਓਂ : ਕੈਪਟਨ ਸਰਕਾਰ ਦੇ ਤਿੰਨ ਸਾਲ, ਫੇਲ੍ਹ ਹੋਏ ਜਾਂ ਪਾਸ - ਭਾਗ 12

ABOUT THE AUTHOR

...view details