ਸੋਨੀਪਤ: ਦਿੱਲੀ ਹੱਦਾਂ ਉੱਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ 73ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਲੰਬੇ ਸਮੇਂ ਤੋਂ ਚਲ ਰਹੇ ਅੰਦੋਲਨ ਦੀ ਹਰ ਵਰਗ ਹਮਾਇਤ ਵਿੱਚ ਹੈ। ਸ਼ੁੱਕਰਵਾਰ ਨੂੰ ਪੰਜਾਬੀ ਗਾਇਕ ਅੰਮ੍ਰਿਤ ਮਾਨ ਨੇ ਸਿੰਘੂ ਬਾਰਡਰ ਉੱਤੇ ਪਹੁੰਚ ਕੇ ਕਿਸਾਨਾਂ ਦੀ ਹਮਾਇਤ ਕੀਤੀ।
ਇਸ ਦੌਰਾਨ ਅੰਮ੍ਰਿਤ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਤੀਪੂਰਨ ਤਰੀਕੇ ਨਾਲ ਅੰਦੋਲਨ ਜਾਰੀ ਰੱਖਣ। ਇਸ ਦੇ ਨਾਲ ਹੀ ਉਨ੍ਹਾਂ ਨੇ ਪੀਐਮ ਮੋਦੀ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲੈਣ ਤਾਂ ਕਿ ਕਿਸਾਨ ਆਪਣੇ ਘਰ ਪਰਿਵਾਰ ਦੇ ਨਾਲ ਰਹਿ ਸਕਣ।
ਕਿਸਾਨ ਅੰਦੋਲਨ ਦੀ ਹਮਾਇਤ 'ਚ ਗਾਇਕ ਅੰਮ੍ਰਿਤ ਮਾਨ ਪੁੱਜੇ ਸਿੰਘੂ ਬਾਰਡਰ ਅੰਮ੍ਰਿਤ ਮਾਨ ਨੇ ਕਿਹਾ ਕਿ ਇਸ ਅੰਦੋਲਨ ਨੂੰ ਫੇਲ੍ਹ ਕਰਨ ਲਈ ਸਰਕਾਰ ਦੇ ਸਾਰੇ ਪੈਂਤੜੇ ਫੇਲ੍ਹ ਹੋ ਗਏ ਹਨ ਅਤੇ ਹੁਣ ਅਸੀਂ ਇਹ ਅੰਦੋਲਨ ਜਿੱਤ ਕੇ ਹੀ ਵਾਪਸ ਜਾਵਾਂਗੇ। ਉਨ੍ਹਾਂ ਕਿਹਾ ਕਿ ਮੈਂ ਨੌਜਵਾਨਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਸ਼ਾਤੀਪੂਰਨ ਤਰੀਕੇ ਨਾਲ ਇਸ ਅੰਦੋਲਨ ਨੂੰ ਚਲਾਉਣ, ਜੋ ਨੌਜਵਾਨ ਜੇਲ੍ਹਾਂ ਵਿੱਚ ਬੰਦ ਹਨ ਉਨ੍ਹਾਂ ਦੀ ਰਿਹਾਈ ਦੇ ਲਈ ਅਸੀਂ ਫ੍ਰੀ ਵਿੱਚ ਕੇਸ ਲੜਾਂਗੇ ਅਤੇ ਉਹ ਜਲਦ ਹੀ ਬਾਹਰ ਆ ਜਾਣਗੇ।
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨਾਂ ਨੇ ਅੱਜ ਸ਼ਨੀਵਾਰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਦੇਸ਼ ਭਰ ਵਿੱਚ ਚੱਕਾ ਜਾਮ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਦੇ ਵੱਲੋਂ ਦਿੱਲੀ-ਐਨਸੀਆਰ ਵਿੱਚ ਚੱਕਾ ਜਾਮ ਨਾ ਕਰਨ ਦੀ ਗੱਲ ਕਹਿ ਗਈ ਪਰ ਫਿਰ ਵੀ ਦਿੱਲੀ ਪੁਲਿਸ ਚੌਕਸ ਹੈ।