ਪੁਰੀ: ਭਗਵਾਨ ਜਗਨਨਾਥ ਦੀ ਰਥ ਯਾਤਰਾ ਅੱਜ ਤੋਂ ਸ਼ੁਰੂ ਹੋ ਗਈ ਹੈ। ਸ਼ਾਇਦ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਭਗਵਾਨ ਆਪਣੇ ਸ਼ਰਧਾਲੂਆਂ ਨੂੰ ਦਰਸ਼ਨ ਦੇਣ ਲਈ ਮੰਦਰ ਵਿਚੋਂ ਬਾਹਰ ਆਏ ਪਰ ਕੋਰੋਨਾ ਮਹਾਂਮਾਰੀ ਕਾਰਨ ਜਿਆਦਾ ਲੋਕਾਂ ਨੂੰ ਯਾਤਰਾ 'ਚ ਸ਼ਾਮਲ ਹੋਣ ਦੀ ਇਜ਼ਾਜਤ ਨਹੀਂ ਹੈ। ਓਡੀਸਾ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਸਮੇਂ ਦੌਰਾਨ ਉਹ ਆਪਣੇ ਘਰਾਂ 'ਚ ਹੀ ਰਹਿਣ। ਦੱਸਣਯੋਗ ਹੈ ਕਿ ਅਦਾਲਤ ਦੇ ਆਦੇਸ਼ਾਂ ਮੁਤਾਬਕ 500 ਤੋਂ ਵੱਧ ਲੋਕਾਂ ਨੂੰ ਰਥ ਖਿੱਚਣ ਦੀ ਆਗਿਆ ਨਹੀਂ ਹੈ।
ਭਗਵਾਨ ਜਗਨਨਾਥ ਦੀ ਰਥ ਯਾਤਰਾ ਤੋਂ ਪਹਿਲਾਂ ਇੱਕ ਅਜਿਹੀ ਰਸਮ ਵੀ ਕੀਤੀ ਜਾਂਦੀ ਹੈ, ਜਿਸ ਵਿੱਚ ਡਾਹੁਕ ਸੇਵਾਦਾਰ ਗੀਤ ਗਾਉਂਦੇ ਹਨ। ਕਈ ਸਾਲਾਂ ਪੁਰਾਣੀ ਇਸ ਰਸਮ ਦੇ ਪੂਰਾ ਹੋਣ ਤੋਂ ਬਾਅਦ ਹੀ ਭਗਵਾਨ ਦੀ ਰਥ ਯਾਤਰਾ ਸ਼ੁਰੂ ਹੁੰਦੀ ਹੈ। ਡਾਹੁਕ ਸੇਵਾਦਾਰ ਇਹ ਗੀਤ ਸ਼ਰਧਾਲੂਆਂ 'ਚ ਜੋਸ਼ ਭਰਨ ਲਈ ਗਾਉਂਦੇ ਹਨ।