ਨਵੀਂ ਦਿੱਲੀ: ਸੁਪਰੀਮ ਕੋਰਟ ' ਚ ਰਾਫੇਲ ਸੌਦੇ ਨੂੰ ਲੈ ਕੇ ਹੋਏ ਵਿਵਾਦ 'ਤੇ ਰੀਵਿਊ ਪਟੀਸ਼ਨ 'ਚ ਕੇਂਦਰ ਸਰਕਾਰ ਵੱਲੋਂ ਜਵਾਬ ਦਾਖ਼ਲ ਕਰਨ ਤੋਂ ਬਾਅਦ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਰਾਫੇਲ ਰੀਵਿਊ ਪਟੀਸ਼ਨ 'ਤੇ ਸੁਣਵਾਈ 10 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਰਾਹੁਲ ਗਾਂਧੀ ਵਿਰੁੱਧ ਮਾਨਹਾਨੀ ਦੀ ਪਟੀਸ਼ਨ 'ਤੇ ਸੁਣਵਾਈ ਕਰੇਗੀ।
ਜਸਟਿਸ ਰੰਜਨ ਗੋਗੋਈ, ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਕੇ ਐੱਮ ਜੋਜ਼ਫ ਦੇ ਬੈਂਚ ਨੇ ਇਹ ਹੁਕਮ ਦਿੱਤੇ ਹਨ। ਬੈਂਚ ਨੇ ਕਿਹਾ ਕਿ 10 ਮਈ ਨੂੰ 14 ਦਸੰਬਰ 2018 ਦੇ ਫੈਸਲੇ 'ਤੇ ਪਾਈ ਗਈ ਪਟੀਸ਼ਨ 'ਤੇ ਸੁਣਵਾਈ ਕੀਤੀ ਜਾਵੇਗੀ। ਹਾਲਾਂਕਿ ਅਦਾਲਤ ਨੇ ਹੈਰਾਨੀ ਪ੍ਰਗਟਾਈ ਕਿ ਰਾਹੁਲ ਗਾਂਧੀ ਵਿਰੁੱਧ ਮਾਨਹਾਨੀ ਦੀ ਪਟੀਸ਼ਨ ਅਤੇ ਮੁੜ ਵਿਚਾਰ ਕਰਨ ਲਈ ਪਟੀਸ਼ਨਾਂ ਵੱਖ-ਵੱਖ ਤਰੀਕਿਆਂ 'ਤੇ ਕਿਵੇਂ ਦਿੱਤੀਆਂ ਗਈਆਂ ਸਨ। ਜਦਕਿ ਅਦਾਲਤ ਨੇ ਦੋਵਾਂ ਕੇਸਾਂ ਦੀ ਸੁਣਵਾਈ ਦੇ ਹੁਕਮ ਦਿੱਤੇ ਸਨ।