ਚੰਡੀਗੜ੍ਹ: ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਵਿੱਚ ਇੱਕ ਬਾਰ ਮੁੜ ਤੋਂ ਫੇਰਬਦਲ ਕੀਤਾ ਗਿਆ ਹੈ। ਰਾਹੁਲ ਗਾਂਧੀ ਨੇ ਪਹਿਲਾ 2 ਅਕਤੂਬਰ ਨੂੰ ਪੰਜਾਬ ਦੌਰੇ 'ਤੇ ਆਉਣਾ ਸੀ, ਇਸ ਤੋਂ ਬਾਅਦ ਵੀਰਵਾਰ ਨੂੰ ਜਾਣਕਾਰੀ ਦਿੱਤੀ ਗਈ ਕਿ ਉਹ 3 ਅਕਤੂਬਰ ਨੂੰ ਪੰਜਾਬ ਆਉਣਗੇ।
ਅੱਜ ਸਵੇਰੇ ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਰਾਹੁਲ ਗਾਂਧੀ ਦੇ ਦੌਰੇ 'ਚ ਇੱਕ ਵਾਰ ਮੁੜ ਤੋਂ ਫੇਰ ਬਦਲ ਕੀਤਾ ਗਿਆ ਹੈ। ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ।
ਰਵੀਨ ਠੁਕਰਾਲ ਨੇ ਟਵੀਟ ਕਰ ਦੱਸਿਆ ਕਿ ਰਾਹੁਲ ਗਾਂਧੀ ਹੁਣ 4 ਅਕਤੂਬਰ ਨੂੰ ਪੰਜਾਬ ਦੌਰੇ 'ਤੇ ਆਉਣਗੇ ਤੇ ਬਾਕੀ ਦਾ ਸਾਰਾ ਪ੍ਰੋਗਰਾਮ ਪਹਿਲਾਂ ਵਾਲਾ ਹੀ ਰਹੇਗਾ।
ਹੁਣ ਰਾਹੁਲ ਗਾਂਧੀ 4 ਅਕਤੂਬਰ ਨੂੰ ਪੰਜਾਬ ਆਉਣਗੇ ਤੇ ਟਰੈਕਟਰ ਰੈਲੀ ਦੀ ਸ਼ੁਰੂਆਤ ਕਰਨਗੇ। ਪਹਿਲੇ ਦਿਨ 4 ਅਕਤੂਬਰ ਨੂੰ ਰਾਹੁਲ ਗਾਂਧੀ ਦੀ ਰੈਲੀ ਜ਼ਿਲ੍ਹਾ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਪਿੰਜ ਬੱਧਣੀ ਕਲਾਂ ਤੋਂ ਸ਼ੁਰੂ ਹੋਵੇਗੀ ਤੇ ਰਾਏਕੋਟ ਵਿੱਚ ਜੱਟਪੁਰਾ ਵਿਖੇ ਖ਼ਤਮ ਹੋਵੇਗੀ।
ਦੂਜੇ ਦਿਨ 5 ਅਕਤੂਬਰ ਨੂੰ ਰਾਹੁਲ ਗਾਂਧੀ ਦੀ ਰੈਲੀ ਸੰਗਰੂਰ ਤੋਂ ਹੁੰਦੀ ਹੋਈ ਭਵਾਨੀਗੜ੍ਹ ਪੁੱਜੇਗੀ ਤੇ ਤੀਜੇ ਦਿਨ 6 ਅਕਤੂਬਰ ਨੂੰ ਰਾਹੁਲ ਗਾਂਧੀ ਦੀ ਰੈਲੀ ਪਟਿਆਲਾ ਤੋਂ ਸ਼ੁਰੂ ਹੋਵੇਗੀ ਤੇ ਇੱਥੋਂ ਰਾਹੁਲ ਗਾਂਧੀ ਦੇ ਹਰਿਆਣਾ ਦੇ ਪ੍ਰੋਗਰਾਮ ਸ਼ੁਰੂ ਹੋਣਗੇ।
ਰਾਹੁਲ ਗਾਂਧੀ ਦੀ ਟਰੈਟਕਰ ਰੈਲੀ ਕੋਰੋਨਾ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖ ਕੇ ਕੱਢੀ ਜਾਵੇਗੀ। ਇਨ੍ਹਾਂ ਰੈਲੀਆਂ ਵਿੱਚ ਰਾਹੁਲ ਗਾਂਧੀ ਖੇਤੀ ਬਿੱਲਾਂ ਵਿਰੁੱਧ ਆਪਣਾ ਰੋਸ ਜ਼ਾਹਰ ਕਰਨਗੇ।