ਪੰਜਾਬ

punjab

ETV Bharat / bharat

ਸਾਬਕਾ ਕੇਂਦਰੀ ਮੰਤਰੀ ਰਘੂਵੰਸ਼ ਪ੍ਰਸਾਦ ਸਿੰਘ ਦਾ ਹੋਇਆ ਦੇਹਾਂਤ, ਰਾਸ਼ਟਰਪਤੀ ਤੇ ਪੀਐਮ ਨੇ ਪ੍ਰਗਟਾਇਆ ਦੁੱਖ

ਸਾਬਕਾ ਕੇਂਦਰੀ ਮੰਤਰੀ ਰਘੂਵੰਸ਼ ਪ੍ਰਸਾਦ ਦਾ ਐਤਵਾਰ ਨੂੰ AIIMS ਵਿੱਚ ਦੇਹਾਂਤ ਹੋ ਗਿਆ। ਉਹ 74 ਸਾਲਾਂ ਦੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਦੀ ਸਿਹਤ ਖ਼ਰਾਬ ਹੋਣ 'ਤੇ ਉਨ੍ਹਾਂ ਨੂੰ ਦਿੱਲੀ ਏਮਜ਼ ਵਿੱਚ ਵੈਂਟੀਲੇਂਟਰ 'ਤੇ ਰੱਖਿਆ ਗਿਆ ਸੀ। ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ।

ਫ਼ੋਟੋ
ਫ਼ੋਟੋ

By

Published : Sep 13, 2020, 12:44 PM IST

Updated : Sep 13, 2020, 1:38 PM IST

ਨਵੀਂ ਦਿੱਲੀ: ਕੋਰੋਨਾ ਵਾਇਰਸ ਦੀ ਲਾਗ ਤੋਂ ਬਾਅਦ ਹੋਈਆਂ ਕੁਝ ਸਮੱਸਿਆਵਾਂ ਨੂੰ ਲੈ ਕੇ ਦਿੱਲੀ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਨੇ ਵੀਰਵਾਰ ਨੂੰ ਆਰਜੇਡੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਲਾਲੂ ਨੇ ਉਨ੍ਹਾਂ ਦਾ ਅਸਤੀਫ਼ਾ ਰੱਦ ਕਰਦਿਆਂ ਕਿਹਾ ਸੀ ਕਿ ਉਹ ਜਲਦੀ ਠੀਕ ਹੋ ਜਾਣ, ਫਿਰ ਬੈਠ ਕੇ ਗੱਲ ਕਰਾਂਗੇ।

ਸਾਬਕਾ ਕੇਂਦਰੀ ਮੰਤਰੀ ਰਘੁਵੰਸ਼ ਪ੍ਰਸਾਦ ਸਿੰਘ ਦੇ ਵਿਸ਼ਵਾਸਪਾਤਰ ਕੇਦਾਰ ਯਾਦਵ ਨੇ ਸ਼ਨੀਵਾਰ ਨੂੰ ਫ਼ੋਨ 'ਤੇ ਕਿਹਾ ਸੀ, "ਉਨ੍ਹਾਂ ਦੀ (ਰਘੁਵੰਸ਼) ਦੀ ਸਥਿਤੀ ਕੱਲ ਰਾਤ ਬਹੁਤ ਵਿਗੜ ਗਈ ਸੀ।" ਉਨ੍ਹਾਂ ਨੂੰ ਰਾਤ 11.56 'ਤੇ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਅਸੀਂ ਉਨ੍ਹਾਂ ਦੀ ਸਲਾਮਤੀ ਦੀ ਦੂਆ ਕਰ ਰਹੇ ਹਾਂ।'

ਰਘੂਵੰਸ਼ ਪ੍ਰਸ਼ਾਦ ਸਿੰਘ, ਸਾਬਕਾ ਸਾਂਸਦ ਰਾਮਾ ਸਿੰਘ ਨੂੰ ਕਥਿਤ ਤੌਰ 'ਤੇ ਰਾਜਦ ਵਿੱਚ ਸ਼ਾਮਲ ਕਰਨ ਤੋਂ ਨਾਖੁਸ਼ ਹਨ ਅਤੇ 23 ਜੂਨ ਨੂੰ ਰਾਜਦ ਦੇ ਰਾਸ਼ਟਰੀ ਉਪ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਜਦੋਂ ਉਹ ਕੋਰੋਨਾ ਵਾਇਰਸ ਨਾਲ ਸੰਕਰਮਣ ਕਾਰਨ ਪਟਨਾ ਏਮਜ਼ ਵਿੱਚ ਦਾਖ਼ਲ ਹੋਏ ਸਨ।

2014 ਦੀਆਂ ਲੋਕ ਸਭਾ ਚੋਣਾਂ ਵਿੱਚ, ਰਾਮਾ ਸਿੰਘ ਨੇ ਰਘੁਵੰਸ਼ ਪ੍ਰਸਾਦ ਸਿੰਘ ਨੂੰ ਵੈਸ਼ਾਲੀ ਲੋਕ ਸਭਾ ਸੀਟ ਤੋਂ ਰਾਮ ਵਿਲਾਸ ਪਾਸਵਾਨ ਦੀ ਪਾਰਟੀ ਐਲਜੇਪੀ ਦੇ ਉਮੀਦਵਾਰ ਵਜੋਂ ਹਰਾਇਆ ਸੀ।

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ।

ਫ਼ੋਟੋ
ਫ਼ੋਟੋ
ਫ਼ੋਟੋ
Last Updated : Sep 13, 2020, 1:38 PM IST

ABOUT THE AUTHOR

...view details