ਨਵੀਂ ਦਿੱਲੀ: ਭਾਰੀ ਬਰਸਾਤ ਕਾਰਨ ਅਸਮ, ਬਿਹਾਰ, ਉੱਤਰ ਪ੍ਰਦੇਸ਼, ਤ੍ਰਿਪੁਰਾ ਅਤੇ ਮਿਜ਼ੋਰਮ 'ਚ ਹੜ੍ਹ ਨਾਲ ਹਾਲਾਤ ਬੇਕਾਬੂ ਹੋ ਗਏ ਹਨ। ਇਸ ਨਾਲ ਆਮ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਹੁਣ ਰਾਹੁਲ ਗਾਂਧੀ ਨੇ ਹੜ੍ਹ ਪ੍ਰਭਾਵਿਤ ਇਨ੍ਹਾਂ ਸੂਬਿਆਂ 'ਚ ਕਾਂਗਰਸ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਮ ਲੋਕਾਂ ਲਈ ਰਾਹਤ ਅਤੇ ਬਚਾਅ ਕਾਰਜ ਵਿੱਚ ਮਦਦ ਕਰਨ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਹੜ੍ਹ ਪ੍ਰਭਾਵਿਤ ਖ਼ੇਤਰ ਦੇ ਲੋਕਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।
ਹੜ੍ਹ ਪੀੜਤਾਂ ਦੀ ਮਦਦ ਲਈ ਰਾਹੁਲ ਗਾਂਧੀ ਨੇ ਕਾਂਗਰਸ ਵਰਕਰਾਂ ਨੂੰ ਕੀਤੀ ਅਪੀਲ - floods
ਅਸਮ ਸਮੇਤ ਭਾਰਤ ਦੇ ਕਈ ਹਿੱਸਿਆ 'ਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਹੁਣ ਰਾਹੁਲ ਗਾਂਧੀ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕਾਂਗਰਸ ਦੇ ਵਰਕਰਾਂ ਨੂੰ ਅਪੀਲ ਕੀਤੀ ਹੈ।
ਫ਼ੋਟੋ
ਦੱਸਣਯੋਗ ਹੈ ਕਿ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਮੀਂਹ ਕਾਰਨ ਹੜ੍ਹ ਨਾਲ ਹਾਲਾਤ ਬੇਕਾਬੂ ਹੋ ਗਏ ਹਨ। ਉੱਤਰ ਪ੍ਰਦੇਸ਼, ਬਿਹਾਰ ਅਤੇ ਅਸਮ 'ਚ 33 ਲੱਖ ਤੋਂ ਜ਼ਿਆਦਾ ਲੋਕ ਹੜ੍ਹ ਦੀ ਚਪੇਟ 'ਚ ਆ ਗਏ ਹਨ। ਉੱਤਰ ਪ੍ਰਦੇਸ਼ 'ਚ ਕਈ ਜ਼ਿਲ੍ਹਿਆਂ 'ਚ ਨਦੀਆਂ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਵੀ ਉੱਪਰ ਪਹੁੰਚ ਗਿਆ ਹੈ। ਉੱਥੇ ਹੀ ਅਸਮ ਦੇ 33 ਚੋਂ 25 ਜ਼ਿਲ੍ਹੇ 'ਚ ਹੜ੍ਹ ਕਾਰਨ ਕਰੀਬ 15 ਲੱਖ ਲੋਕ ਪ੍ਰਭਾਵਿਤ ਹਨ।