ਪੰਜਾਬ

punjab

ETV Bharat / bharat

ਯੂਪੀ ਪੁਲਿਸ ਦੀ ਧੱਕੇਸ਼ਾਹੀ ਖ਼ਿਲਾਫ ਕਾਂਗਰਸ ਨੇ ਚੁੱਕਿਆ 'ਝੰਡਾ'

ਸੀਏਏ ਦੇ ਵਿਰੋਧ ਵਿੱਚ ਉੱਤਰ ਪ੍ਰਦੇਸ਼ ਵਿੱਚ ਪਿਛਲੇ ਦਿਨੀਂ ਹੋਈ ਹਿੰਸਾ ਨੂੰ ਲੈ ਕੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੇ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਵਾਡਰਾ ਨੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਨਾਲ ਮੀਟਿੰਗ ਕੀਤੀ।

ਯੂਪੀ ਪੁਲਿਸ ਦੀ ਧੱਕੇਸ਼ਾਹੀ ਖ਼ਿਲਾਫ ਕਾਂਗਰਸ ਨੇ ਚੁੱਕਿਆ ਮੋਰਚਾ
ਫ਼ੋਟੋ

By

Published : Jan 27, 2020, 6:49 PM IST

Updated : Jan 27, 2020, 7:08 PM IST

ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਦੇ ਵਿਰੋਧ 'ਚ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਕਥਿਤ ਤੌਰ 'ਤੇ ਪ੍ਰਦਰਸ਼ਨਕਾਰੀਆਂ 'ਤੇ ਕੀਤੇ ਗਏ ਅੱਤਿਆਚਾਰ ਨੂੰ ਲੈ ਕੇ ਸੋਮਵਾਰ ਨੂੰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੇ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਵਾਡਰਾ ਨੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ।

ਵੇਖੋ ਵੀਡੀਓ

ਮੀਟਿੰਗ ਦੌਰਾਨ ਉਨ੍ਹਾਂ ਨੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਉੱਤਰ ਪ੍ਰਦੇਸ਼ ਪੁਲਿਸ ਦੀਆਂ ਕਥਿਤ ਵਧੀਕੀਆਂ ਨਾਲ ਸਬੰਧਤ ਰਿਪੋਰਟ ਦਿੱਤੀ ਹੈ। ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉੱਤਰ ਪ੍ਰਦੇਸ਼ ਪੁਲਿਸ ਨੇ ਸੀਏਏ ਵਿਰੁੱਧ ਪ੍ਰਦਰਸ਼ਨ ਕਰਨ ਵਾਲਿਆਂ 'ਤੇ ਅੱਤਿਆਚਾਰ ਕੀਤਾ ਸੀ। ਮੀਟਿੰਗ ਦੌਰਾਨ ਉਨ੍ਹਾਂ ਨੇ ਇਸ ਮਾਮਲੇ ਨੂੰ ਲੈ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਦੱਸ ਦਈਏ ਕਿ ਪਿਛਲੇ ਦਿਨੀਂ ਉੱਤਰ ਪ੍ਰਦੇਸ਼ ਵਿੱਚ ਸੀਏਏ ਵਿਰੁੱਧ ਜ਼ਬਰਦਸਤ ਵਿਰੋਧ ਹੋਇਆ ਸੀ। ਇਸ ਪ੍ਰਦਰਸ਼ਨ ਦੌਰਾਨ ਰਾਜ ਦੇ ਕਈ ਸ਼ਹਿਰਾਂ ਵਿੱਚ ਹਿੰਸਕ ਘਟਨਾਵਾਂ ਵਾਪਰਨ ਮਗਰੋਂ ਪੁਲਿਸ ਨੇ ਕਾਰਵਾਈ ਕੀਤੀ ਸੀ। ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਕਈ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ ਹੋਏ ਸਨ।

Last Updated : Jan 27, 2020, 7:08 PM IST

ABOUT THE AUTHOR

...view details