ਨਵੀਂ ਦਿੱਲੀ: ਪੰਜਾਬ ਵਿੱਚ ਦੁਸਹਿਰੇ ਮੌਕੇ ਰਾਵਣ ਦੇ ਪੁਤਲਿਆਂ ਦੀ ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਜਲਾਉਣ ਨੂੰ ਲੈ ਕੇ ਰਾਜਨੀਤੀ ਸ਼ੁਰੂ ਹੋ ਗਈ ਹੈ। ਬੀਜੇਪੀ ਦੇ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਇਹ ਡਰਾਮਾ ਰਾਹੁਲ ਗਾਂਧੀ ਦੀ ਸ਼ੈਅ ਉੱਤੇ ਹੋਇਆ ਹੈ। ਨੱਢਾ ਨੇ ਕਿਹਾ ਕਿ ਇਹ ਘਟਨਾ ਸ਼ਰਮਨਾਕ ਤਾਂ ਹੈ ਹੀ ਨਾਲ ਹੀ ਨਾ-ਉਮੀਦੀ ਹੈ।
ਜਾਣਕਾਰੀ ਮੁਤਾਬਕ ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਦੇ ਹੋਏ ਕਿਹਾ ਸੀ ਕਿ ਕੱਲ ਇਹ ਸਾਰੇ ਪੰਜਾਬ ਵਿੱਚ ਵਾਪਰਿਆ। ਦੁੱਖ ਦੀ ਗੱਲ ਹੈ ਕਿ ਪੰਜਾਬ ਪ੍ਰਧਾਨ ਮੰਤਰੀ ਲਈ ਇੰਨਾ ਗੁੱਸਾ ਮਹਿਸੂਸ ਕਰ ਰਿਹਾ ਹੈ। ਇਹ ਇਕ ਖ਼ਤਰਨਾਕ ਉਦਾਹਰਣ ਹੈ ਅਤੇ ਦੇਸ਼ ਲਈ ਮਾੜਾ ਹੈ। ਪ੍ਰਧਾਨ ਮੰਤਰੀ ਨੂੰ ਪੰਜਾਬੀਆਂ ਨਾਲ ਤੁਰੰਤ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਜਲਦ ਤੋਂ ਜਲਦ ਜ਼ਖ਼ਮਾਂ ‘ਤੇ ਮੱਲ੍ਹਮ ਲਾਉਣਾ ਚਾਹੀਦਾ ਹੈ।