ਰਾਹੁਲ ਗਾਂਧੀ ਨੇ ਉੱਤਰ ਪ੍ਰਦੇਸ਼ ਸੀਟਾਂ ਦੀ ਕੀਤੀ ਵੰਡ, ਵੇਖੋ ਸੂਚੀ - 2019 ਲੋਕ ਸਭਾ ਚੋਣਾਂ
ਨਵੀਂ ਦਿੱਲੀ: 2019 ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਜਿਸ ਦੇ ਮੱਦੇਨਜ਼ਰ ਪਾਰਟੀ ਦੇ ਨਵੇਂ ਮੁੱਖ ਸਕੱਤਰ ਅਤੇ ਰਾਜ ਅਧਿਕਾਰੀਆਂ ਨੂੰ ਜਿੰਮੇਵਾਰੀ ਦੇਣੀ ਸ਼ੁਰੂ ਕਰ ਦਿੱਤੀ ਹੈ। ਰਾਹੁਲ ਗਾਂਧੀ ਨੇ ਪੂਰਬੀ ਉੱਤਰ ਪੱਦੇਸ਼ ਦੀ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ 41 ਸੀਟਾਂ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਜਨਰਲ ਸਕੱਤਰ ਜੋਤੀਰਾਦਿੱਤਿਯ ਸਿੰਧੀਆ ਨੂੰ ਪੱਛਮੀ ਉੱਤਰ ਪ੍ਰਦੇਸ਼ ਦੀਆਂ 39 ਸੀਟਾਂ ਦੀ ਜ਼ਿੰਮੇਵਾਰੀ ਦਿੱਤੀ ਹੈ।
ਫ਼ਾਇਲ ਫ਼ੋਟੋ
ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਮੁੱਖ ਸਕੱਤਰ ਅਤੇ ਸੰਸਦ ਮੈਂਬਰ ਕੇ ਸੀ ਵੇਣੂਗੋਪਾਲ ਨੇ ਇਸ ਮਾਮਲੇ 'ਚ ਨੋਟਿਸ ਜਾਰੀ ਕਰਦਿਆਂ ਹੋਇਆਂ ਦੱਸਿਆ ਕਿ ਕਾਂਗਰਸ ਪ੍ਰਧਾਨ ਨੇ ਦੋਹਾਂ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਵੰਡ ਦਿੱਤੀ ਹੈ।