CWC ਨੇ ਰਾਹੁਲ ਗਾਂਧੀ ਦਾ ਅਸਤੀਫ਼ਾ ਕੀਤਾ ਨਾ-ਮਨਜ਼ੂਰ
ਲੋਕ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਅੱਜ ਕਾਂਗਰਸ ਦੀ ਕਾਰਜਕਾਰੀ ਕਮੇਟੀ CWC ਦੀ ਚੱਲ ਰਹੀ ਬੈਠਕ 3 ਵਜੇ ਖ਼ਤਮ ਹੋ ਚੁੱਕੀ ਹੈ। ਬੈਠਕ ਵਿੱਚ ਯੂਪੀਏ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਮਹਾ ਸਕੱਤਰ ਪ੍ਰਿਅੰਕਾ ਗਾਂਧੀ, ਮਨਮੋਹਨ ਸਿੰਘ, ਮਲਿੱਕਾ ਅਰਜੁਨ ਖੜਗੇ, ਪੀ ਚਿੰਦਬਰਮ ਸਣੇ ਕਈ ਸੀਨੀਅਰ ਨੇਤਾ ਮੌਜੂਦ ਰਹੇ।
CWC meeting Finished
ਨਵੀਂ ਦਿੱਲੀ : ਅੱਜ ਕਾਂਗਰਸ ਪਾਰਟੀ ਦੀ ਕਾਰਜਕਾਰੀ ਕਮੇਟੀ ਦੀ ਬੈਠਕ ਹੋਈ। ਇਸ ਬੈਠਕ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਵੱਡੇ ਆਗੂਆਂ ਨੇ ਹਿੱਸਾ ਲਿਆ ਹੈ। ਇਸ ਤੋਂ ਪਹਿਲਾਂ ਖ਼ਬਰ ਸੀ ਕਿ ਭਾਜਪਾ ਤੋਂ ਕਰਾਰੀ ਹਾਰ ਮਿਲਣ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅਸਤੀਫਾ ਦਿੱਤਾ ਗਿਆ ਪਰ CWC ਨੇ ਇਸ ਨੂੰ ਨਾ ਮਨਜੂਰ ਕਰ ਦਿੱਤਾ ਸੀ।
ਕਾਂਗਰਸੀ ਆਗੂ ਰਣਦੀਪ ਸਿੰਘ ਸੂਰਜੇਵਾਲਾ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਪੇਸ਼ ਕੀਤੇ ਜਾਣ ਵਾਲੇ ਅਸਤੀਫ਼ੇ ਦੀ ਗੱਲ ਗ਼ਲਤ ਹੈ।
Last Updated : May 25, 2019, 7:16 PM IST