ਨਵੀਂ ਦਿੱਲੀ: ਜੰਮੂ-ਕਸ਼ਮੀਰ ਵਿੱਚ ਹਿਜਬੁਲ ਦੇ ਅੱਤਵਾਦੀਆਂ ਨਾਲ ਗ੍ਰਿਫ਼ਤਾਰ ਕੀਤੇ ਗਏ ਡੀਐਸਪੀ ਦਵਿੰਦਰ ਸਿੰਘ ਨੂੰ ਲੈ ਕੇ ਕਾਂਗਰਸ ਮੋਦੀ ਸਰਕਾਰ 'ਤੇ ਨਿਸ਼ਾਨੇ ਵਿੰਨ੍ਹ ਰਹੀ ਹੈ। ਰਾਹੁਲ ਗਾਂਧੀ ਨੇ ਇਸ ਮਾਮਲੇ 'ਤੇ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਅਤੇ ਅਜੀਤ ਡੋਭਾਲ ਦੀ ਚੁੱਪੀ 'ਤੇ ਸਵਾਲ ਚੁੱਕੇ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਦਵਿੰਦਰ ਸਿੰਘ ਖ਼ਿਲਾਫ਼ ਕੇਸ ਫਾਸਟ ਟਰੈਕ ਅਦਾਲਤ ਵਿੱਚ ਚਲਾਇਆ ਜਾਣਾ ਚਾਹੀਦਾ ਹੈ ਅਤੇ ਜੇਕਰ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਇਹ ਵੀ ਸਵਾਲ ਕੀਤਾ ਕਿ ਦਵਿੰਦਰ ਸਿੰਘ ਨੇ ਪੁਲਵਾਮਾ ਹਮਲੇ ਵਿੱਚ ਕੀ ਭੂਮਿਕਾ ਨਿਭਾਈ ਸੀ ਅਤੇ ਹੋਰ ਕਿੰਨੇ ਅੱਤਵਾਦੀਆਂ ਨੂੰ ਦੀ ਮਦਦ ਕੀਤੀ ਸੀ?
ਰਾਹੁਲ ਗਾਂਧੀ ਨੇ ਟਵੀਟ ਕੀਤਾ, 'ਡੀਐਸਪੀ ਦਵਿੰਦਰ ਸਿੰਘ ਨੇ ਤਿੰਨ ਅਜਿਹੇ ਅੱਤਵਾਦੀਆਂ ਨੂੰ ਉਸ ਦੇ ਘਰੇ ਪਨਾਹ ਦਿੱਤੀ ਅਤੇ ਉਨ੍ਹਾਂ ਨੂੰ ਦਿੱਲੀ ਲੈ ਕੇ ਗਿਆ, ਜਿਨ੍ਹਾਂ ਦੇ ਹੱਥਾਂ ਵਿੱਚ ਭਾਰਤੀ ਨਾਗਰਿਕਾਂ ਦਾ ਖੂਨ ਹੈ।' ਕਾਂਗਰਸੀ ਆਗੂ ਨੇ ਕਿਹਾ, "ਉਸ ਉੱਤੇ 6 ਮਹੀਨਿਆਂ ਦੇ ਅੰਦਰ ਫਾਸਟ ਟਰੈਕ ਅਦਾਲਤ ਵਿੱਚ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ ਅਤੇ ਜੇ ਉਹ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਭਾਰਤ ਵਿਰੁੱਧ ਦੇਸ਼ਧ੍ਰੋਹ ਦੀ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।"
ਇਹ ਵੀ ਪੜ੍ਹੋ: ਬਿਜਲੀ ਖ਼ਰੀਦ ਸਮਝੌਤਿਆਂ 'ਤੇ ਕੈਪਟਨ ਸਰਕਾਰ ਜਾਰੀ ਕਰੇਗੀ ਵਾਈਟ ਪੇਪਰ
ਨਾਲ ਹੀ ਰਾਹੁਲ ਗਾਂਧੀ ਨੇ ਭਾਜਪਾ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ, 'ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਐਨਐਸਏ ਦਵਿੰਦਰ ਸਿੰਘ 'ਤੇ ਚੁੱਪ ਕਿਉਂ ਹਨ? ਪੁਲਵਾਮਾ ਹਮਲੇ ਵਿੱਚ ਦਵਿੰਦਰ ਸਿੰਘ ਦੀ ਕੀ ਭੂਮਿਕਾ ਸੀ? ਉਸ ਨੇ ਹੋਰ ਕਿੰਨੇ ਅੱਤਵਾਦੀਆਂ ਦੀ ਮਦਦ ਕੀਤੀ? ਉਸ ਨੂੰ ਕੌਣ ਸੁਰੱਖਿਆ ਦੇ ਰਿਹਾ ਸੀ ਅਤੇ ਕਿਉਂ?