ਨਵੀਂ ਦਿੱਲੀ: ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਬੁਰੀ ਤਰ੍ਹਾਂ ਆਪਣੇ ਪੈਰ ਪਸਾਰ ਰਿਹਾ ਹੈ ਜਿਸ ਨਾਲ ਲਗਾਤਾਰ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ ਤੇ ਮੌਤਾਂ ਵਿੱਚ ਵਾਧਾ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਾਲਾਬੰਦੀ ਕੀਤੀ ਗਈ ਹੈ ਤਾਂ ਕਿ ਇਸ ਦੇ ਫੈਲਣ ਉੱਤੇ ਕਾਬੂ ਕੀਤਾ ਜਾ ਸਕੇ। ਉੱਥੇ ਹੀ ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਤੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੇ ਇਕ ਵਾਰ ਫਿਕ ਦਿਹਾੜੀਦਾਰ ਮਜ਼ਦੂਰਾਂ ਦਾ ਮੁੱਦਾ ਚੁੱਕਦਿਆਂ ਤਾਲਾਬੰਦੀ ਉੱਤੇ ਮੁੜ ਸਵਾਲ ਚੁੱਕਣ ਦਾ ਮੌਕਾ ਨਹੀਂ ਛੱਡਿਆ ਹੈ।
ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਦਾਅਵਾ ਕੀਤਾ ਹੈ ਕਿ ਤਾਲਾਬੰਦੀ ਕਾਰਨ ਰੋਜ਼ਾਨਾ ਦਿਹਾੜੀ ਕਰਨ ਵਾਲੇ ਮਜ਼ਦੂਰਾਂ ਵਿੱਚ ਭੁੱਖਮਰੀ ਆ ਗਈ ਹੈ। ਝੂੰਝਲਾਹਟ ਅਤੇ ਨਫ਼ਰਤ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਸਰਕਾਰ ਦੀ ਤਰਜੀਹ ਇਸ ਸੰਕਟ ਦੇ ਸਮੇਂ ਅਜਿਹੇ ਬੇਸਹਾਰਾ ਲੋਕਾਂ ਨੂੰ ਭੋਜਨ ਤੇ ਰੋਜ਼ੀ ਰੋਟੀ ਦੀ ਸੁਰੱਖਿਆ ਪ੍ਰਦਾਨ ਕਰਨੀ ਹੋਣੀ ਚਾਹੀਦੀ ਹੈ।
ਸੋਨੀਆ ਗਾਂਧੀ ਨੇ ਵੀ ਵਿੰਨ੍ਹਿਆ ਨਿਸ਼ਾਨਾ