ਨਵੀਂ ਦਿੱਲੀ: ਆਈਐਨਐਕਸ ਮੀਡੀਆ ਕੇਸ ਵਿੱਚ ਪੀ. ਚਿਦੰਬਰਮ ਨੂੰ ਜ਼ਮਾਨਤ ਮਿਲ ਗਈ ਹੈ। ਜਿਸ ਤੋਂ ਬਾਅਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਸੀਨੀਅਰ ਨੇਤਾ ਪੀ. ਚਿਦੰਬਰਮ ਨੂੰ 106 ਦਿਨਾਂ ਤੱਕ ਕੈਦ ਰੱਖਣਾ ਬਦਲੇ ਦੀ ਕਾਰਵਾਈ ਸੀ।
ਪੀ. ਚਿਦੰਬਰਮ ਨੂੰ ਕੈਦ ਰੱਖਣਾ ਬਦਲੇ ਦੀ ਕਾਰਵਾਈ: ਰਾਹੁਲ ਗਾਂਧੀ - ਰਾਹੁਲ ਗਾਂਧੀ
ਆਈਐਨਐਕਸ ਮੀਡੀਆ ਕੇਸ ਵਿੱਚ ਪੀ. ਚਿਦੰਬਰਮ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਖੁਸ਼ ਹਾਂ ਕਿ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਨਿਰਪੱਖ ਸੁਣਵਾਈ ਵਿੱਚ ਆਪਣੇ ਆਪ ਨੂੰ ਬੇਕਸੂਰ ਸਾਬਤ ਕਰਨਗੇ। ਰਾਹੁਲ ਗਾਂਧੀ ਨੇ ਇਹ ਟਿੱਪਣੀ ਸਾਬਕਾ ਵਿੱਤ ਮੰਤਰੀ ਨੂੰ ਆਈਐਨਐਕਸ ਮੀਡੀਆ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਜ਼ਮਾਨਤ ਤੋਂ ਤੁਰੰਤ ਬਾਅਦ ਦਿੱਤੀ।
ਦੱਸ ਦਈਏ ਕਿ INX ਮੀਡੀਆ ਮਾਮਲੇ ਵਿੱਚ ਗ੍ਰਿਫ਼ਤਾਰ ਹੋਏ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ ਆਪਣਾ ਫ਼ੈਸਲਾ ਸੁਣਾਇਆ। ਫ਼ੈਸਲੇ ਦੌਰਾਨ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ 2 ਲੱਖ ਦਾ ਸਕਿਊਰਿਟੀ ਬੌਂਡ ਅਤੇ 2 ਲੱਖ ਦੇ ਮੁਚਲਕੇ 'ਤੇ ਜ਼ਮਾਨਤ ਦਿੱਤੀ ਗਈ ਹੈ।