ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਇਸ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਨਿਸ਼ਾਨੇ ਵਿੰਨ੍ਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਕੋਰੋਨਾ ਨਾਲ ਲੜਾਈ ਵਿੱਚ ਹਾਰ ਗਏ ਹਨ।
ਉਨ੍ਹਾਂ ਕਿਹਾ ਕਿ ਕੋਰੋਨਾ ਦੇਸ਼ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਫੈਲ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਨੇ ਮਹਾਂਮਾਰੀ ਸਾਹਮਣੇ ਆਤਮ-ਸਮਰਪਣ ਅਤੇ ਇਸ ਨਾਲ ਨਜਿੱਠਣ ਤੋਂ ਇਨਕਾਰ ਕਰ ਦਿੱਤਾ ਹੈ।
ਦੱਸ ਦਈਏ ਕਿ ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ ਪੰਜ ਲੱਖ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 18,552 ਨਵੇਂ ਕੇਸ ਸਾਹਮਣੇ ਆਏ ਹਨ ਅਤੇ 384 ਮੌਤਾਂ ਹੋ ਚੁੱਕੀਆਂ ਹਨ। ਭਾਰਤ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 5,08,953 ਹੋ ਗਈ ਹੈ, ਜਿਨ੍ਹਾਂ ਵਿੱਚੋਂ 1,97,387 ਐਕਟਿਵ ਮਾਮਲੇ ਹਨ ਅਤੇ 2,95,881 ਪੀੜਤ ਸਿਹਤਯਾਬ ਹੋ ਗਏ ਹਨ।
ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਬਾਰੇ ਟਵੀਟ ਕਰਕੇ ਮੋਦੀ ਸਰਕਾਰ ਨੂੰ ਨਿਸ਼ਾਨਾ ਬਣਾਇਆ ਸੀ।