ਨਵੀਂ ਦਿੱਲੀ: ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੌਜੂਦਾ ਵਿੱਤੀ ਸਾਲ ਦੀ ਦੂਜੀ ਤਿਮਾਹੀ ਦੌਰਾਨ ਕੁੱਲ ਘਰੇਲੂ ਉਤਪਾਦ (ਜੀਡੀਪੀ) ਵਿੱਚ ਗਿਰਾਵਟ ਦੇ ਅਨੁਮਾਨ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੁੱਕੇ ਗਏ ਕਦਮ ਕਾਰਨ ਦੇਸ਼ ਪਹਿਲੀ ਵਾਰ ਮੰਦੀ ਦੀ ਮਾਰ ਝੱਲ ਰਿਹਾ ਹੈ।
ਪ੍ਰਧਾਨ ਮੰਤਰੀ ਦੀਆਂ ਨੀਤੀਆਂ ਕਾਰਨ ਦੇਸ਼ ਆਰਥਿਕ ਮੰਦੀ ਦੀ ਚਪੇਟ ਵਿੱਚ ਆਇਆ: ਰਾਹੁਲ - ਦੇਸ਼ ਆਰਥਿਕ ਮੰਦੀ ਦੀ ਚਪੇਟ ਵਿੱਚ
ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਅਰਥ ਵਿਵਸਥਾ ਦੀ ਸਥਿਤੀ ਬਾਰੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਭਾਰਤ ਇਤਿਹਾਸ ਵਿੱਚ ਪਹਿਲੀ ਵਾਰ ਆਰਥਿਕ ਮੰਦੀ ਦੀ ਚਪੇਟ ਵਿੱਚ ਆ ਗਿਆ ਹੈ।
ਤਸਵੀਰ
ਉਨ੍ਹਾਂ ਟਵੀਟ ਕਰਦਿਆਂ ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਭਾਰਤ ਇਤਿਹਾਸ ਵਿੱਚ ਪਹਿਲੀ ਵਾਰ ਮੰਦੀ ਵਿੱਚ ਚਲਾ ਗਿਆ ਹੈ। ਮੋਦੀ ਜੀ ਵੱਲੋਂ ਚੁੱਕੇ ਕਦਮਾਂ ਕਾਰਨ ਭਾਰਤ ਦੀ ਤਾਕਤ ਇਸਦੀ ਕਮਜ਼ੋਰੀ ਬਣ ਗਈ ਹੈ।
ਕਾਂਗਰਸ ਆਗੂ ਦੁਆਰਾ ਸਾਂਝੀ ਕੀਤੀ ਗਈ ਖ਼ਬਰ ਅਨੁਸਾਰ, ਰਿਜ਼ਰਵ ਬੈਂਕ ਆਫ਼ ਇੰਡੀਆ ਦਾ ਅਨੁਮਾਨ ਹੈ ਕਿ ਵਿੱਤੀ ਸਾਲ 2020-21 ਦੀ ਦੂਜੀ ਤਿਮਾਹੀ (ਜੁਲਾਈ-ਸਤੰਬਰ) ਜੀਡੀਪੀ ਵਿੱਚ 8.6 ਫ਼ੀਸਦੀ ਸੁੰਗੜ ਜਾਵੇਗੀ।