ਪੰਜਾਬ

punjab

ETV Bharat / bharat

ਰੁਜ਼ਗਾਰ ਨੂੰ ਲੈ ਕੇ ਰਾਹੁਲ ਦਾ ਹਮਲਾ, ਕਿਹਾ- ਸਰਕਾਰ ਨੂੰ ਨੀਂਦ ਤੋਂ ਜਗਾਉਣ ਦੀ ਜ਼ਰੂਰਤ - rahul gandhi targets modi govt

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਵਿੱਚ ਬੇਰੁਜ਼ਗਾਰੀ ਨੂੰ ਲੈ ਕੇ ਕੇਦਰ ਦੀ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਨੀਂਦ ਤੋਂ ਜਗਾਉਣ ਦੀ ਜ਼ਰੂਰਤ ਹੈ।

ਰੁਜ਼ਗਾਰ ਨੂੰ ਲੈ ਕੇ ਰਾਹੁਲ ਦਾ ਹਮਲਾ
ਰੁਜ਼ਗਾਰ ਨੂੰ ਲੈ ਕੇ ਰਾਹੁਲ ਦਾ ਹਮਲਾ

By

Published : Aug 9, 2020, 3:35 PM IST

ਨਵੀਂ ਦਿੱਲੀ: ਦੇਸ਼ ਵਿੱਚ ਬੇਰੁਜ਼ਗਾਰੀ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਵੇ। ਸਰਕਾਰ ਨੂੰ ਨੀਂਦ ਤੋਂ ਜਗਾਉਣ ਦੀ ਜ਼ਰੂਰਤ ਹੈ।

ਰੁਜ਼ਗਾਰ ਨੂੰ ਲੈ ਕੇ ਰਾਹੁਲ ਦਾ ਹਮਲਾ

ਰਾਹੁਲ ਗਾਂਧੀ ਨੇ ਨੌਜਵਾਨਾਂ ਨੂੰ 'ਰੁਜ਼ਗਾਰ ਦੋ' ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ ਤੇ ਸਰਕਾਰ ਨੂੰ ਜਗਾਉਣ ਦੀ ਅਪੀਲ ਕੀਤੀ। ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, "ਦੇਸ਼ ਕੇ ਯੁਵਾਓਂ ਕੇ ਮਨ ਕੀ ਬਾਤ: ਰੋਜ਼ਗਾਰ ਦੋ, ਮੋਦੀ ਸਰਕਾਰ!" ਗਾਂਧੀ ਨੇ ਕਿਹਾ ਕਿ ਇਹ ਦੇਸ਼ ਦੇ ਭਵਿੱਖ ਦਾ ਸਵਾਲ ਹੈ।

ABOUT THE AUTHOR

...view details