ਨਵੀਂ ਦਿੱਲੀ: ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਦੇ ਬਾਵਜੂਦ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹਾਲ ਹੀ 'ਚ ਹੋਏ ਵਾਧੇ ਨੂੰ ਲੈ ਕੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ 'ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ 'ਤੇ ਤੇਲ ਦੀਆਂ ਕੀਮਤਾਂ 'ਚ ਆਈ ਗਿਰਾਵਟ ਦਾ ਲਾਭ ਆਮ ਲੋਕਾਂ ਨੂੰ ਦੇਣ ਲਈ ਦਿੱਤੀ ਗਈ ਉਨ੍ਹਾਂ ਦੀ ਸਲਾਹ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਹੈ।
ਰਾਹੁਲ ਗਾਂਧੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਤਿੰਨ ਦਿਨ ਪਹਿਲਾਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਦਫ਼ਤਰ ਨੂੰ ਬੇਨਤੀ ਕੀਤੀ ਸੀ ਕਿ ਕੌਮਾਂਤਰੀ ਪੱਧਰ 'ਤੇ ਤੇਲ ਦੀਆਂ ਕੀਮਤਾਂ ਘਟਣ ਦਾ ਫਾਇਦਾ ਆਮ ਲੋਕਾਂ ਤੱਕ ਪਹੁੰਚਾਇਆਂ ਜਾਵੇ ਅਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘੱਟ ਕੀਤੀਆਂ ਜਾਣ। ਪਰ ਇਸ ਸਲਾਹ ਦੀ ਪਾਲਣਾ ਕਰਨ ਦੀ ਬਜਾਏ 'ਸਮਝਦਾਰ' ਨੇ ਐਕਸਾਈਜ਼ ਡਿਊਟੀ ਵਧਾ ਦਿੱਤੀ।