ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਦੇਸ਼ ਦੇ ਆਰਥਿਕ ਹਾਲਾਤਾਂ ਅਤੇ ਵਧ ਰਹੇ ਕੋਰੋਨਾਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ।
ਅਰਥਚਾਰੇ 'ਚ ਸੁਸਤੀ ਇੱਕ ਸੁਨਾਮੀ ਦੀ ਸ਼ੁਰੂਆਤ: ਰਾਹੁਲ ਗਾਂਧੀ - coronavirus
ਰਾਹੁਲ ਗਾਂਧੀ ਨੇ ਦੇਸ਼ ਦੇ ਆਰਥਿਕ ਹਾਲਾਤਾਂ ਅਤੇ ਵਧ ਰਹੇ ਕੋਰੋਨਾਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਹੈ।
ਰਾਹੁਲ ਗਾਂਧੀ
ਰਾਹੁਲ ਗਾਂਧੀ ਨੇ ਕਿਹਾ ਕਿ ਅਰਥਚਾਰੇ ਦੀ ਇਹ ਹਾਲਤ ਤੂਫਾਨ ਦੀ ਸ਼ੁਰੂਆਤ ਹੈ ਤੇ ਆਉਣ ਵਾਲੇ ਸਮੇਂ ਵਿੱਚ ਸਥਿਤੀ ਹੋਰ ਗੰਭੀਰ ਹੋ ਜਾਵੇਗੀ। ਗਾਂਧੀ ਨੇ ਕਿਹਾ, "ਅਸੀਂ ਵੇਖ ਸਕਦੇ ਹਾਂ ਕਿ ਸਟਾਕ ਮਾਰਕਿਟ ਨਾਲ ਕੀ ਵਾਪਰ ਰਿਹਾ ਹੈ। ਮੋਦੀ ਸਰਕਾਰ ਨੇ ਅਰਥਚਾਰੇ ਨੂੰ ਤਬਾਹ ਕਰ ਦਿੱਤਾ ਹੈ।"
ਇਸ ਤੋਂ ਇਲਾਵਾ ਦੇਸ਼ ਵਿੱਚ ਫੈਲ ਕੋਰੋਨਾਵਾਇਰਸ ਦੇ ਖਤਰੇ 'ਤੇ ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਮਹਾਂਮਾਰੀ ਨੂੰ ਰੋਕਣ ਲਈ ਸਹੀ ਕਦਮ ਨਹੀਂ ਚੁੱਕੇ ਤੇ ਹੁਣ ਬਹੁਤ ਦੇਰ ਹੋ ਚੁੱਕੀ ਹੈ।