ਨਵੀਂ ਦਿੱਲੀ :ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਆਪਣੀ ਪਰੰਪਰਾਗਤ ਸੀਟ ਅਮੇਠੀ ਤੋਂ ਇਲਾਵਾ ਇਸ ਵਾਰਕੇਰਲ ਦੇ ਵਾਇਨਾਡ ਤੋਂ ਵੀ ਚੋਣ ਲੜਨਗੇ। ਇਸ ਲਈ ਉਹਨਾਂ ਇਥੋਂ ਵੀ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ। ਨਾਮਜ਼ਦਗੀ ਪੱਤਰ ਦਾਖਲ ਕਰਨ ਮਗਰੋਂ ਰਾਹੁਲ ਨੇ ਪਾਰਟੀ ਵਰਕਰਾਂ ਨਾਲ ਮਿਲਕੇਕਰੀਬ 2 ਕਿਲੋਮੀਟਰ ਲੰਮਾਰੋਡ ਸ਼ੋਅ ਕੀਤਾ।ਇਸ ਦੌਰਾਨ ਉਨ੍ਹਾਂ ਦੀ ਭੈਣ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਮੌਜੂਦ ਸੀ।
ਲੋਕਸਭਾ ਚੋਣਾਂ 2019: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਾਇਨਾਡ ਤੋਂ ਦਾਖਿਲ ਕੀਤਾ ਨਾਮਜ਼ਦਗੀ ਪੱਤਰ - Loak sabha elections 2019
ਲੋਕ ਸਭਾ ਚੋਣਾਂ ਲਈ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕੇਰਲ ਦੇ ਵਾਇਨਾਡ ਤੋਂ ਨਾਮਜ਼ਦਗੀ ਪੱਤਰ ਦਾਖਿਲ ਕੀਤਾ ਹੈ। ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਰਾਹੁਲ ਗਾਂਧੀ ਨੇ ਆਪਣੀ ਭੈਣ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਰੋਡ ਸ਼ੋਅ ਵੀ ਕੀਤਾ।
ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਨੂੰ ਪਹਿਲਾਂ ਰੋਡ ਸ਼ੋਅ ਲਈ ਇਜਾਜ਼ਤ ਨਹੀਂ ਮਿਲੀ ਸੀ, ਪਰ ਬਾਅਦ 'ਚ ਸਰਕਾਰ ਨੇ ਉਨ੍ਹਾਂ ਨੂੰ ਰੋਡ ਸ਼ੋਅ ਕਰਨ ਦੀ ਮਨਜ਼ੂਰੀ ਦੇ ਦਿੱਤੀ। ਰਾਹੁਲ ਗਾਂਧੀ ਨੇ ਵਾਇਨਾਡ ਤੋਂ ਨਾਮਜ਼ਦਗੀ ਦਾਖਿਲ ਕਰ ਤੋਂ ਪਹਿਲਾਂ ਕਿਹਾ ਸੀ ਕਿ ਦੱਖਣੀ ਭਾਰਤ ਚ ਇੱਕ ਭਾਵਨਾ ਹੈ ਕਿ ਮੌਜੂਦਾ ਐਨਡੀਏ ਦੀ ਸਰਕਾਰ ਉਨ੍ਹਾਂ ਵੱਲ ਖਾਸ ਧਿਆਨ ਨਹੀਂ ਦੇ ਰਹੀ ਤੇ ਨਰਿੰਦਰ ਮੋਦੀ ਉਨ੍ਹਾਂ ਨਾਲ ਦੁਸ਼ਮਣਾਂ ਵਾਲਾ ਭਾਵ ਰੱਖਦੇ ਹਨ। ਉਨ੍ਹਾਂ ਨੂੰ ਲੱਗਦਾ ਹੈ ਕਿ ਇਸ ਦੇਸ਼ ਦੀ, ਫੈਸਲਾ ਲੈਣ ਦੀ ਪ੍ਰਕਿਰਿਆ ਚ ਦੱਖਣ ਦੇ ਲੋਕਾਂ ਨੂੰ ਸ਼ਾਮਿਲ ਨਹੀਂ ਕੀਤਾ ਜਾ ਰਿਹਾ।
ਜ਼ਿਕਰਯੋਗ ਹੈ ਕਿ ਕਾਂਗਰਸ ਨੇ ਐਤਵਾਰ ਨੂੰ ਐਲਾਨ ਕੀਤਾ ਸੀ ਕਿ ਇਸ ਵਾਰ ਲੋਕ ਸਭਾ ਦੀਆਂ ਚੋਣਾਂ ਦੌਰਾਨ ਰਾਹੁਲ ਗਾਂਧੀ ਅਮੇਠੀ ਤੋਂ ਇਲਾਵਾ ਵਾਇਨਾਡ ਤੋਂ ਵੀ ਚੋਣ ਲੜਨਗੇ। ਇੱਥੇ ਰਾਹੁਲ ਗਾਂਧੀ ਸੀਪੀਆਈ ਉਮੀਦਵਾਰ ਪੀਪੀ ਸੁਨੀਰ ਅਤੇ ਐਨਡੀਏ ਉਮੀਦਵਾਰ ਤੁਸ਼ਾਰ ਵੇਲਲਾਪੱਲੀ ਦੇ ਵਿਰੁੱਧ ਚੋਣ ਲੜਨਗੇ। ਵਾਇਨਾਡ ਨੂੰ ਕਾਂਗਰਸ ਦਾ ਗੜ੍ਹ ਮੰਨਿਆ ਜਾਂਦਾ ਹੈ। 2014 ਦੀ ਲੋਕ ਸਭਾ ਚੋਣਾਂ ਦੇ ਦੌਰਾਨ ਕਾਂਗਰਸ ਨੂੰ ਵਾਇਨਾਡ ਤੋਂ ਸਿਰਫ਼20,870 ਵੋਟਾਂ ਦੇ ਅੰਤਰ ਤੋਂ ਜਿੱਤ ਹਾਸਲ ਹੋਈ ਸੀ। 2009 ਅਤੇ 2014 ਦੀਆਂ ਚੋਣਾਂ ਦੌਰਾਨ ਕਾਂਗਰਸ ਨੇ ਇਥੋਂ ਲਗਾਤਾਰ ਜਿੱਤ ਹਾਸਲ ਕੀਤੀ ਸੀ।