ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦੇਸ਼ ਦੇ ਕਈ ਹਿੱਸਿਆਂ ‘ਚ ਆਏ ਭਿਆਨਕ ਹੜ੍ਹ ‘ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਉਹ ਆਪਣੇ ਸੰਸਦੀ ਖੇਤਰ ਵਾਇਨਾਡ ਦੇ ਹਾਲਾਤਾਂ ਸਬੰਧੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨਗੇ।
ਆਪਣੇ ਸੰਸਦੀ ਖੇਤਰ ਲਈ ਪੀਐਮ ਮੋਦੀ ਦੀ ਮਦਦ ਲੈਣਗੇ ਰਾਹੁਲ ਗਾਂਧੀ - floods
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦੇਸ਼ ਦੇ ਕਈ ਹਿੱਸਿਆਂ ‘ਚ ਆਏ ਭਿਆਨਕ ਹੜ੍ਹ ‘ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਉਹ ਆਪਣੇ ਸੰਸਦੀ ਖੇਤਰ ਵਾਇਨਾਡ ‘ਚ ਆਏ ਹੜ੍ਹ ਸਬੰਧੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨਗੇ। ਹੜ੍ਹ ਪੀੜਤਾਂ ਦੀ ਮਦਦ ਲਈ ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਵੀ ਅੱਗੇ ਆਉਣ ਦੀ ਅਪੀਲ ਕੀਤੀ।
ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪਾਰਟੀ ਵਰਕਰਾਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਕਿਹਾ ਕਿ ਉਹ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਕੇਰਲਾ, ਕਰਨਾਟਕ, ਅਸਮ ਅਤੇ ਬਿਹਾਰ ‘ਚ ਹੜ੍ਹ ਦੇ ਹਾਲਾਤ ਬਣੇ ਹੋਏ ਹਨ। ਲੱਖਾਂ ਲੋਕ ਫਸੇ ਹੋਏ ਹਨ ਜਾਂ ਆਪਣਾ ਘਰ ਛੱਡ ਚੁੱਕੇ ਹਨ। ਉਨ੍ਹਾਂ ਕਿਹਾ, “ਮੈਂ ਹੜ੍ਹ ਪ੍ਰਭਾਵਿਤ ਸੂਬਿਆਂ ‘ਚ ਕਾਂਗਰਸ ਵਰਕਰਾਂ ਨੂੰ ਅਪੀਲ ਕਰਦਾ ਹੈ ਕਿ ਉਹ ਜ਼ਰੂਰਤਮੰਦਾਂ ਦੀ ਮਦਦ ਲਈ ਜੋ ਵੀ ਕਰ ਸਕਦੇ ਹਨ, ਉਹ ਕਰਨ।”
ਆਪਣੇ ਸੰਸਦੀ ਖੇਤਰ ਵਾਇਨਾਡ ‘ਚ ਹੜ੍ਹ ‘ਤੇ ਚਿੰਤਾ ਜ਼ਾਹਿਰ ਕਰਦੇ ਹੋਏ ਉਨ੍ਹਾਂ ਕਿਹਾ, “ਵਾਇਨਾਡ ਦੇ ਲੋਕਾਂ ਦੇ ਨਾਲ ਮੇਰੀ ਹਮਦਰਦੀ ਅਤੇ ਦੁਆ ਹੈ ਜੋ ਹੜ੍ਹ ਦਾ ਸਾਹਮਣਾ ਕਰ ਰਹੇ ਹਨ। ਮੈਂ ਵਾਇਨਾਡ ਜਾਣ ਵਾਲਾ ਸੀ, ਪਰ ਮੈਨੂੰ ਮੇਰੇ ਅਧਿਕਾਰੀਆਂ ਨੇ ਕਿਹਾ ਕਿ ਮੇਰੀ ਉੱਥੇ ਮੌਜੂਦਗੀ ਨਾਲ ਰਾਹਤ ਕਾਰਜ ‘ਚ ਰੁਕਾਵਟ ਆ ਸਕਦੀ ਹੈ। ਮੈਂ ਅਧਿਕਾਰੀਆਂ ਦੀ ਇਜਾਜ਼ਤ ਦਾ ਇੰਤਜ਼ਾਰ ਕਰ ਰਿਹਾ ਹਾਂ।”
ਦੱਸਣਯੋਗ ਹੈ ਕਿ ਕੇਰਲ ਵਿੱਚ ਭਾਰੀ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਜਿਸ ਕਾਰਨ ਸੂਬੇ ਦੇ ਕਈ ਇਲਾਕਿਆਂ ਵਿੱਚ ਹੜ੍ਹ ਆ ਗਿਆ ਹੈ। ਲੋਕਾਂ ਨੂੰ ਸੁਰਖਿਤ ਸਥਾਨਾਂ 'ਤੇ ਪਹੁੰਚਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਹੁਣ ਤੱਕ 18 ਲੋਕਾਂ ਦੀ ਮੌਤ ਹੋ ਗਈ ਹੈ।