ਨਵੀਂ ਦਿੱਲੀ: ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਾਂਗਰਸੀ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾਈ ਹੈ। ਜਾਣਕਾਰੀ ਮੁਤਾਬਕ ਮੀਟਿੰਗ ਵਿਚ ਰਾਹੁਲ ਦੇ ਅਸਤੀਫ਼ੇ ਦੇ ਮੁੱਦੇ 'ਤੇ ਚਰਚਾ ਕੀਤੀ ਜਾਵੇਗੀ। ਇਹ ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਤੋਂ ਬਾਅਦ ਪਾਰਟੀ 'ਚ ਫੇਰਬਦਲ ਹੋਣ ਦੀ ਸੰਭਾਵਨਾ ਹੈ।
ਕਾਂਗਰਸੀ ਮੁੱਖ ਮੰਤਰੀਆਂ ਨਾਲ ਰਾਹੁਲ ਗਾਂਧੀ ਦੀ ਮੀਟਿੰਗ, ਅਸਤੀਫ਼ੇ ਨੂੰ ਲੈ ਕੇ ਹੋਵੇਗੀ ਚਰਚਾ - rahul gandhi
ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਾਂਗਰਸੀ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। ਇਸ ਦੌਰਾਨ ਕਾਂਗਰਸੀ ਮੁੱਖ ਮੰਤਰੀ ਉਨ੍ਹਾਂ ਨੂੰ ਅਸਤੀਫਾ ਦੇਣ ਦਾ ਫ਼ੈਸਲਾ ਵਾਪਸ ਲੈਣ ਦੀ ਅਪੀਲ ਕਰਨਗੇ।
ਦੱਸ ਦੇਈਏ ਕਿ ਲੋਕ ਸਭਾ ਚੋਣਾਂ 'ਚ ਕਾਂਗਰਸ ਦਾ ਚੰਗਾ ਪ੍ਰਦਰਸ਼ਨ ਨਹੀਂ ਰਿਹਾ ਤੇ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅਮੇਠੀ ਤੋਂ ਚੋਣ ਲੜ੍ਹੀ ਸੀ, ਜਿਸ ਤੇ ਉਨ੍ਹਾਂ ਨੂੰ ਬੁਰੀ ਹਾਰ ਮਿਲੀ ਸੀ। ਭਾਜਪਾ ਆਗੂ ਸਮ੍ਰਿਤੀ ਇਰਾਨੀ ਨੇ ਇਸ ਸੀਟ ਤੋਂ ਰਾਹੁਲ ਗਾਂਧੀ ਨੂੰ ਵੱਡੇ ਫਰਕ ਨਾਲ ਹਰਾਇਆ ਸੀ।
ਸਮ੍ਰਿਤੀ ਇਰਾਨੀ ਨੇ ਰਾਹੁਲ ਨੂੰ ਅਮੇਠੀ ਤੋਂ ਲੱਗਭਗ 38 ਹਜ਼ਾਰ ਵੋਟਾਂ ਨਾਲ ਹਰਾਇਆ ਹੈ। ਰਾਹੁਲ ਗਾਂਧੀ ਨੇ ਕਿਹਾ ਸੀ ਕਿ ਜੇ ਉਹ ਹਾਰ ਜਾਂਦੇ ਹਨ ਤਾਂ ਉਹ ਅਸਤੀਫਾ ਦੇ ਦੇਣਗੇ। ਹਾਲਾਂਕਿ ਪਾਰਟੀ ਹਾਈਕਮਾਨ ਨੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਹੀ ਕੀਤਾ।