ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਦੋਸ਼ ਲਗਾਇਆ ਹੈ ਕਿ ਭਾਜਪਾ ਸਰਕਾਰ ਕੋਰੋਨਾ ਵਾਇਰਸ ਦੀ ਲਾਗ ਅਤੇ ਇਸ ਕਾਰਨ ਹੋ ਰਹੀਆਂ ਮੌਤ ਦੀ ਗਿਣਤੀ ਬਾਰੇ ਝੂਠ ਬੋਲ ਰਹੀ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਹੋ ਭਾਵੇ ਜੀਡੀਪੀ ਜਾਂ ਚੀਨੀ ਘੁਸਪੈਠ, ਭਾਜਪਾ ਨੇ ਇਨ੍ਹਾਂ ਸਾਰੇ ਮਹੱਤਵਪੂਰਨ ਮੁੱਦਿਆਂ ‘ਤੇ ਝੂਠ ਦਾ ਸੰਸਥਾਗਤ ਰੂਪ ਦਿੱਤਾ ਹੈ।
ਰਾਹੁਲ ਗਾਂਧੀ ਨੇ ਕਿਹਾ ਕਿ ਭਾਜਪਾ ਵੱਲੋਂ ਫੈਲੇ ਇਸ ਭੰਬਲਭੂਸੇ ਨੂੰ ਜਲਦੀ ਹੀ ਟੁੱਟੇਗਾ ਅਤੇ ਭਾਰਤ ਨੂੰ ਇਸ ਦੀ ਕੀਮਤ ਚੁਕਾਉਣੀ ਪਏਗੀ।
ਰਾਹੁਲ ਗਾਂਧੀ ਨੇ ਟਵੀਟ ਕੀਤਾ
- ਭਾਜਪਾ ਨੇ ਝੂਠ ਨੂੰ ਸੰਸਥਾਗਤ ਰੂਪ ਦੇ ਦਿੱਤਾ ਹੈ।
- ਕੋਵਿਡ-19 ਦੇ ਟੈਸਟ ਘੱਟ ਕੀਤੇ ਗਏ ਅਤੇ ਇਸ ਨਾਲ ਹੋ ਰਹੀ ਮੌਤਾਂ ਦੀ ਗਿਣਤੀ ਨੂੰ ਘੱਟ ਦੱਸਿਆ।
- ਜੀਡੀਪੀ ਦੀ ਗਣਨਾ ਕਰਨ ਲਈ ਇੱਕ ਨਵਾਂ ਢੰਗ ਅਪਣਾਇਆ।
- ਚੀਨੀ ਘੁਸਪੈਠ 'ਤੇ ਮੀਡੀਆ ਨੂੰ ਡਰਾਇਆ ਅਤੇ ਧਮਕਾਇਆ ਗਿਆ।
ਦੱਸਣਯੋਗ ਹੈ ਕਿ ਰਾਹੁਲ ਗਾਂਧੀ ਨੇ ਨਰਿੰਦਰ ਮੋਦੀ ਸਰਕਾਰ ਦੇ ਜੀਡੀਪੀ ਦੀ ਗਣਨਾ ਕਰਨ ਦੇ ਤਰੀਕਿਆਂ ਬਾਰੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਜੀਡੀਪੀ ਦੇ ਅੰਕੜਿਆਂ ਨੂੰ ਵਧਾ ਕੇ ਦਿਖਾ ਰਹੀ ਹੈ। ਚੀਨੀ ਘੁਸਪੈਠ ਨੂੰ ਲੈ ਕੇ ਰਾਹੁਲ ਗਾਂਧੀ ਕੇਂਦਰ 'ਤੇ ਲਗਾਤਾਰ ਨਿਸ਼ਾਨਾ ਵਿੰਨ੍ਹ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਨਰਿੰਦਰ ਮੋਦੀ ਸਰਕਾਰ ਚੀਨ ਦੀ ਘੁਸਪੈਠ ਨੂੰ ਸਵੀਕਾਰ ਨਹੀਂ ਕਰ ਰਹੀ ਹੈ।