ਨਵੀਂ ਦਿੱਲੀ: ਰਾਜਸਥਾਨ ਵਿੱਚ ਰਾਜਨੀਤਿਕ ਸੰਕਟ ਦੇ ਵਿਚਕਾਰ ਬਹੁਜਨ ਸਮਾਜ ਪਾਰਟੀ (ਬਸਪਾ) ਸੁਪਰੀਮੋ ਮਾਇਆਵਤੀ ਨੇ ਮੁੜ ਤੋਂ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਕਾਂਗਰਸ ਨੂੰ ਨਿਸ਼ਾਨਾ ਬਣਾਇਆ ਹੈ। ਮਾਇਆਵਤੀ ਨੇ ਕਿਹਾ ਕਿ ਰਾਜਸਥਾਨ ਵਿਧਾਨ ਸਭਾ ਚੋਣਾਂ ਤੋਂ ਬਾਅਦ ਬਸਪਾ ਨੇ ਆਪਣੇ 6 ਵਿਧਾਇਕਾਂ ਨਾਲ ਕਾਂਗਰਸ ਦਾ ਸਮਰਥਨ ਕੀਤਾ ਸੀ।
ਰਾਜਸਥਾਨ ਸਿਆਸੀ ਸੰਕਟ: ਗਹਿਲੋਤ ‘ਤੇ ਵਰ੍ਹੀ ਮਾਇਆਵਤੀ - New delhi news
ਰਾਜਸਥਾਨ ‘ਚ ਚੱਲ ਰਹੇ ਸਿਆਸੀ ਘਮਾਸਾਣ ਦਰਮਿਆਨ ਬਸਪਾ ਸੁਪਰੀਮੋ ਮਾਇਆਵਤੀ ਨੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਕਾਂਗਰਸ ਖਿਲਾਫ਼ ਸੁਪਰੀਮ ਕੋਰਟ ਤੱਕ ਜਾਣ ਦੀ ਗੱਲ ਕਹੀ ਹੈ।
ਬਦਕਿਸਮਤੀ ਨਾਲ, ਸੀ.ਐਮ. ਗਹਿਲੋਤ ਨੇ ਗੈਰ ਸੰਵਿਧਾਨਕ ਤੌਰ 'ਤੇ ਬਸਪਾ ਦੇ ਵਿਧਾਇਕਾਂ ਨੂੰ ਕਾਂਗਰਸ ਵਿਚ ਸ਼ਾਮਲ ਕੀਤਾ ਤਾਂ ਕਿ ਉਹ ਬਸਪਾ ਨੂੰ ਨੁਕਸਾਨ ਪਹੁੰਚਾ ਸਕਣ। ਮਾਇਆਵਤੀ ਨੇ ਕਿਹਾ ਕਿ ਬਸਪਾ ਪਹਿਲਾਂ ਵੀ ਅਦਾਲਤ ਜਾ ਸਕਦੀ ਸੀ, ਪਰ ਅਸੀਂ ਕਾਂਗਰਸ ਅਤੇ ਸੀਐਮ ਅਸ਼ੋਕ ਗਹਿਲੋਤ ਨੂੰ ਸਬਕ ਸਿਖਾਉਣ ਲਈ ਸਹੀ ਸਮੇਂ ਦੀ ਉਡੀਕ ਕਰ ਰਹੇ ਸੀ। ਹੁਣ ਅਸੀਂ ਅਦਾਲਤ ਜਾਣ ਦਾ ਫੈਸਲਾ ਕੀਤਾ ਹੈ। ਅਸੀਂ ਇਸ ਤਰ੍ਹਾਂ ਗੱਲ ਨਹੀਂ ਛੱਡਾਂਗੇ। ਅਸੀਂ ਸੁਪਰੀਮ ਕੋਰਟ ਵੀ ਜਾਵਾਂਗੇ।
ਬਸਪਾ ਸੁਪਰੀਮੋ ਨੇ ਕਿਹਾ, "ਅਸੀਂ ਬਸਪਾ ਦੇ ਚਿੰਨ੍ਹ 'ਤੇ ਜਿੱਤ ਹਾਸਲ ਕਰਨ ਵਾਲੇ ਸਾਰੇ 6 ਵਿਧਾਇਕਾਂ ਨੂੰ ਰਾਜਸਥਾਨ ਵਿਧਾਨ ਸਭਾ ਸੈਸ਼ਨ ਦੌਰਾਨ ਕਾਂਗਰਸ ਵਿਰੁੱਧ ਵੋਟ ਪਾਉਣ ਲਈ ਕਿਹਾ ਹੈ। ਜੇਕਰ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਉਨ੍ਹਾਂ ਦੀ ਪਾਰਟੀ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਜਾਵੇਗੀ।" ਉਧਰ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਘਰ ਰਾਜਸਥਾਨ ਕੈਬਨਿਟ ਦੀ ਬੈਠਕ ਹੋਈ ਜਿਸ ਵਿੱਚ ਰਾਜਪਾਲ ਦੇ ਸਵਾਲਾਂ ਦੇ ਜਵਾਬਾਂ ‘ਤੇ ਚਰਚਾ ਕੀਤੀ ਗਈ।