ਪੰਜਾਬ

punjab

By

Published : Jun 1, 2019, 11:15 AM IST

ETV Bharat / bharat

ਅਹੁਦਾ ਸੰਭਾਲਣ ਤੋਂ ਪਹਿਲਾਂ ਰਾਜਨਾਥ ਸਿੰਘ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਰੱਖਿਆ ਮੰਤਰੀ ਰਾਜਨਾਥ ਸਿੰਘ ਅਹੁਦਾ ਸੰਭਾਲਣ ਤੋਂ ਪਹਿਲਾਂ ਸ਼ਹੀਦਾਂ ਨੂੰ ਸ਼ਰਧਾਜਲੀ ਦੇਣ ਲਈ ਨੈਸ਼ਨਲ ਵਾਰ ਮੈਮੋਰੀਅਲ ਪੁੱਜੇ। ਇਥੇ ਉਨ੍ਹਾਂ ਨਾਲ ਤਿੰਨਾਂ ਫੌਜਾਂ ਦੇ ਮੁੱਖੀ ਮੌਜ਼ੂਦ ਸਨ।

ਰਾਜਨਾਥ ਸਿੰਘ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ : ਰਾਜਨਾਥ ਸਿੰਘ ਅੱਜ ਅਧਿਕਾਰਕ ਤੌਰ 'ਤੇ ਦੇਸ਼ ਦੇ ਰੱਖਿਆ ਮੰਤਰੀ ਦਾ ਅਹੁਦਾ ਸੰਭਾਲਣਗੇ।

ਮੋਦੀ ਸਰਕਾਰ ਦੀ ਜਿੱਤ ਤੋਂ ਬਾਅਦ ਰਾਜਨਾਥ ਸਿੰਘ ਨੂੰ ਰੱਖਿਆ ਮੰਤਰੀ ਦਾ ਅਹੁਦਾ ਦਿੱਤਾ ਗਿਆ ਹੈ। ਅੱਜ ਅਧਿਕਾਰ ਤੌਰ 'ਤੇ ਉਨ੍ਹਾਂ ਦੇਸ਼ ਦੇ ਰੱਖਿਆ ਮੰਤਰੀ ਵਜੋਂ ਕਾਰਜਕਾਲ ਸ਼ੁਰੂ ਹੋਵੇਗਾ। ਅਹੁਦੇ ਨੂੰ ਸੰਭਾਲਣ ਤੋਂ ਪਹਿਲਾਂ ਰਾਜਨਾਥ ਸਿੰਘ ਦਿੱਲੀ ਦੇ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪੁੱਜੇ। ਇਥੇ ਉਨ੍ਹਾਂ ਨੇ ਦੇਸ਼ ਲਈ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।ਇਸ ਦੌਰਾਨ ਉਨ੍ਹਾਂ ਦੇ ਨਾਲ ਤਿੰਨਾਂ ਫੌਜਾਂ ਦੇ ਮੁੱਖੀ ਮੋਜ਼ੂਦ ਸਨ। ਰਾਜਨਾਥ ਸਿੰਘ ਦੇ ਨਾਲ ਫੌਜ ਦੇ ਮੁੱਖੀ ਜਨਰਲ ਬਿਪਿਨ ਰਾਵਤ ,ਏਅਰ ਚੀਫ ਮਾਰਸ਼ਲ ਬੀ.ਐਸ.ਧਨੋਆ ਅਤੇ ਜਲ ਸੈਨਾ ਦੇ ਮੁੱਖੀ ਐਡਮਿਰਲ ਕਰਮਬੀਰ ਸਿੰਘ ਵੀ ਮੌਜ਼ੂਦ ਰਹੇ।

ਵੀਡੀਓ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੋਦੀ ਸਰਕਾਰ ਦੇ ਕਾਰਜਕਾਲ ਵਿੱਚ ਰਾਜਨਾਥ ਸਿੰਘ ਨੂੰ ਟਾਪ ਚਾਰ ਮੰਤਰੀਆਂ ਵਿੱਚ ਥਾਂ ਮਿਲੀ ਸੀ। ਇਸ ਤੋਂ ਪਹਿਲਾਂ ਰਾਜਨਾਥ ਸਿੰਘ ਗ੍ਰਹਿਮੰਤਰੀ ਰਹੇ। ਇਸ ਤੋਂ ਪਹਿਲਾਂ ਵੀ ਉਹ ਉੱਤਰ ਪ੍ਰਦੇਸ਼ ਦੇ ਮੁੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਸਾਬਕਾ ਪੀਐਮ ਅਟਲ ਬਿਹਾਰੀ ਵਾਜਪਾਈ ਦੇ ਸਮੇਂ ਵਿੱਚ ਵੀ ਉਨ੍ਹਾਂ ਨੂੰ ਮੰਤਰੀ ਦਾ ਅਹੁਦਾ ਦਿੱਤਾ ਗਿਆ ਸੀ। ਰਾਜਨਾਥ ਸਿੰਘ 70 ਦੇ ਦਸ਼ਕ ਤੋਂ ਹੀ ਭਾਜਪਾ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਅਮਿਤ ਸ਼ਾਹ ਦਾ ਕਰੀਬੀ ਮੰਨਿਆ ਜਾਂਦਾ ਹੈ।

ABOUT THE AUTHOR

...view details