ਨਵੀਂ ਦਿੱਲੀ: ਅਸਲ ਕੰਟਰੋਲ ਰੇਖਾ 'ਤੇ ਭਾਰਤ ਚੀਨ ਤਣਾਅ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੀਡੀਐਸ ਬਿਪਿਨ ਰਾਵਤ ਅਤੇ ਤਿੰਨ ਫੌਜਾਂ ਦੇ ਮੁਖੀਆਂ ਨਾਲ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਪੂਰਬੀ ਲੱਦਾਖ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਇਸ ਮੀਟਿੰਗ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਵੀ ਮੌਜੂਦ ਸਨ।
ਭਾਰਤ ਚੀਨ ਹਿੰਸਾ 'ਚ ਸ਼ਹੀਦ ਹੋਏ ਜਵਾਨਾਂ ਦੀ ਸ਼ਹਾਦਤ ਨੂੰ ਦੇਸ਼ ਕਦੇ ਨਹੀਂ ਭੁੱਲੇਗਾ: ਰਾਜਨਾਥ ਸਿੰਘ - ਜਵਾਨਾਂ ਦੀ ਸ਼ਹਾਦਤ ਨੂੰ ਦੇਸ਼ ਕਦੇ ਨਹੀਂ ਭੁੱਲੇਗਾ
ਭਾਰਤ ਚੀਨ ਤਣਾਅ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੀਡੀਐਸ ਬਿਪਿਨ ਰਾਵਤ ਅਤੇ ਤਿੰਨਾਂ ਫੌਜਾਂ ਦੇ ਮੁਖੀਆਂ ਨਾਲ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ ਚੀਨ ਹਿੰਸਾ 'ਚ ਸ਼ਹੀਦ ਹੋਏ ਜਵਾਨਾਂ ਦੀ ਸ਼ਹਾਦਤ ਨੂੰ ਦੇਸ਼ ਕਦੇ ਨਹੀਂ ਭੁੱਲੇਗਾ।
ਇਸ ਦੌਰਾਨ ਉਨ੍ਹਾਂ ਨੇ ਸ਼ਹੀਦ ਹੋਏ ਜਵਾਨਾਂ ਲਈ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਮੁਸ਼ਕਲ ਸਮੇਂ ਵਿੱਚ ਦੇਸ਼ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਚੀਨ ਦੀ ਤਰਫ਼ੋਂ ਹੋਈ ਹਿੰਸਾ ਵਿਚ ਭਾਰਤ ਨੇ ਆਪਣੇ 20 ਜਵਾਨ ਗਵਾਏ ਹਨ। ਇਹ ਅੰਕੜਾ ਵੱਧ ਸਕਦਾ ਹੈ, ਇਸ ਹਿੰਸਾ ਵਿੱਚ ਚੀਨ ਨੂੰ ਵੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ ਕਿਉਂਕਿ ਉਨ੍ਹਾਂ ਦੇ 43 ਜਵਾਨਾਂ ਦੇ ਮਾਰੇ ਜਾਣ ਦੀ ਖ਼ਬਰ ਹੈ।
ਰਾਜਨਾਥ ਸਿੰਘ ਨੇ ਕਿਹਾ, "ਗਾਲਵਾਨ ਵਿਚ ਫੌਜੀਆਂ ਦੀ ਸ਼ਹਾਦਤ ਕਾਫੀ ਦੁੱਖ ਅਤੇ ਪ੍ਰੇਸ਼ਾਨ ਕਰਨ ਵਾਲੀ ਹੈ। ਜਵਾਨਾਂ ਨੇ ਬੜੀ ਬਹਾਦਰੀ ਨਾਲ ਆਪਣਾ ਫਰਜ਼ ਨਿਭਾਇਆ ਅਤੇ ਸ਼ਹੀਦ ਹੋ ਗਏ। ਦੇਸ਼ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਨਹੀਂ ਭੁੱਲੇਗਾ ਅਤੇ ਮੈਂ ਸ਼ਹੀਦਾਂ ਦੇ ਪਰਿਵਾਰ ਨਾਲ ਹਾਂ। ਸਾਨੂੰ ਭਾਰਤੀ ਜਵਾਨਾਂ ਦੀ ਬਹਾਦਰੀ 'ਤੇ ਮਾਣ ਹੈ।"