ਨਵੀਂ ਦਿੱਲੀ: ਮੋਦੀ ਸਰਕਾਰ ਵਿੱਚ ਰੱਖਿਆ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਰਾਜਨਾਥ ਸਿੰਘ ਸਿਆਚਿਨ ਦੌਰੇ 'ਤੇ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਫ਼ੌਜ ਮੁਖੀ ਬਿਪਿਨ ਰਾਵਤ ਮੌਜੂਦ ਰਹਿਣਗੇ। ਇਸ ਤੋਂ ਪਹਿਲਾਂ ਮੋਦੀ ਸਰਕਾਰ ਦੇ ਪਹਿਲੇ ਕਾਰਜਕਾਲ ਦੌਰਾਨ ਉਹ ਦੇਸ਼ ਦੇ ਗ੍ਰਹਿ ਮੰਤਰੀ ਸਨ।
ਅੱਜ ਰਾਜਨਾਥ ਸਿੰਘ ਦਾ ਸਿਆਚਿਨ ਦੌਰਾ, ਫ਼ੌਜ ਮੁਖੀ ਰਹਿਣਗੇ ਮੌਜੂਦ
ਮੋਦੀ ਸਰਕਾਰ ਬਣਨ ਤੋਂ ਬਾਅਦ ਰਾਜਨਾਥ ਸਿੰਘ ਨੂੰ ਰੱਖਿਆ ਮੰਤਰੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਜਿਸ ਲਈ ਉਨ੍ਹਾਂ ਨੇ ਸ਼ਨੀਵਾਰ ਨੂੰ ਆਪਣੇ ਅਹੁਦੇ ਲਈ ਸਹੁੰ ਚੁੱਕੀ। ਇਸ ਤੋਂ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਆਪਣੇ ਪਹਿਲੇ ਦੌਰੇ 'ਤੇ ਸਿਆਚੀਨ ਜਾਣਗੇ।
ਫ਼ੋਟੋ
ਮੋਦੀ ਸਰਕਾਰ ਦੇ ਪਹਿਲੇ ਕਾਰਜਕਾਲ ਵਿੱਚ ਸਤੰਬਰ 2017 ਤੋਂ ਮਈ 2019 ਤੱਕ ਨਿਰਮਲਾ ਸੀਤਾਰਮਣ ਨੇ ਰੱਖਿਆ ਮੰਤਰੀ ਦਾ ਅਹੁਦਾ ਸੰਭਾਲਿਆ ਸੀ। ਇਸ ਬਾਰ ਉਨ੍ਹਾਂ ਨੂੰ ਵਿੱਤ ਮੰਤਰਾਲੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। 50 ਸਾਲ ਬਾਅਦ ਕਿਸੇ ਮਹਿਲਾ ਨੂੰ ਵਿੱਤ ਮੰਤਰੀ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ 1970 ਤੋਂ 1971 ਤੱਕ ਇੱਕ ਸਾਲ ਦੇ ਲਈ ਦੇਸ਼ ਦੇ ਵਿੱਤ ਮੰਤਰੀ ਸਨ। ਸੀਤਾਰਮਨ 2006 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ।