ਨਵੀਂ ਦਿੱਲੀ: ਕਿਸਾਨਾਂ ਅਤੇ ਵਿਰੋਧੀ ਪਾਰਟੀਆਂ ਦੇ ਜ਼ੋਰਦਾਰ ਵਿਰੋਧ ਦੇ ਬਾਵਜੂਦ ਖੇਤੀ ਬਿੱਲ ਲੋਕ ਸਭਾ ਮਗਰੋਂ ਹੁਣ ਦੋ ਬਿੱਲ ਰਾਜ ਸਭਾ 'ਚ ਵੀ ਪਾਸ ਕਰ ਦਿੱਤੇ ਗਏ ਹਨ। ਰਾਜ ਸਭਾ ਨੇ ਕਿਸਾਨੀ ਤੇ ਉਤਪਾਦਨ ਵਪਾਰ ਤੇ ਵਣਜ (ਤਰੱਕੀ ਤੇ ਸਹੂਲਤ) ਬਿੱਲ, 2020 ਤੇ ਕਿਸਾਨੀ (ਸਸ਼ਕਤੀਕਰਨ ਤੇ ਸੁਰੱਖਿਆ) ਮੁੱਲ ਦਾ ਭਰੋਸਾ ਤੇ ਫਾਰਮ ਸੇਵਾਵਾਂ ਬਿੱਲ, 2020 ਨੂੰ ਪਾਸ ਕੀਤਾ ਹੈ। ਇਹ ਦੋ ਖੇਤੀ ਬਿੱਲ ਰਾਜ ਸਭਾ ਨੇ ਜ਼ੁਬਾਨੀ ਵੋਟਾਂ ਨਾਲ ਪਾਸ ਕਰ ਦਿੱਤੇ ਗਏ।
ਜ਼ੋਰਦਾਰ ਹੰਗਾਮੇ ਤੋਂ ਬਾਅਦ ਖੇਤੀ ਬਿੱਲ ਰਾਜ ਸਭਾ 'ਚ ਹੋਏ ਪਾਸ
ਲੋਕ ਸਭਾ ਮਗਰੋਂ ਹੁਣ ਦੋ ਬਿੱਲ ਰਾਜ ਸਭਾ 'ਚ ਵੀ ਪਾਸ ਕਰ ਦਿੱਤੇ ਗਏ ਹਨ। ਰਾਜ ਸਭਾ ਨੇ ਕਿਸਾਨੀ ਤੇ ਉਤਪਾਦਨ ਵਪਾਰ ਤੇ ਵਣਜ (ਤਰੱਕੀ ਤੇ ਸਹੂਲਤ) ਬਿੱਲ, 2020 ਤੇ ਕਿਸਾਨੀ (ਸਸ਼ਕਤੀਕਰਨ ਤੇ ਸੁਰੱਖਿਆ) ਮੁੱਲ ਦਾ ਭਰੋਸਾ ਤੇ ਫਾਰਮ ਸੇਵਾਵਾਂ ਬਿੱਲ, 2020 ਨੂੰ ਪਾਸ ਕੀਤਾ ਹੈ।
ਲੋਕ ਸਭਾ ਮਗਰੋਂ ਖੇਤੀ ਬਿੱਲ ਰਾਜ ਸਭਾ 'ਚ ਹੋਏ ਪਾਸ
ਦੱਸ ਦੇਈਏ ਰਾਜ ਸਭਾ ਵਿੱਚ ਇਹ ਦੋ ਬਿੱਲ ਪਾਸ ਹੋਣ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਹੰਗਾਮਾ ਮਚਾ ਦਿੱਤਾ, ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਕੁਝ ਸਮੇਂ ਲਈ ਮੁਲਤਵੀ ਵੀ ਕਰਨਾ ਪਿਆ।
Last Updated : Sep 20, 2020, 3:47 PM IST