ਨਵੀਂ ਦਿੱਲੀ: ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਬਿਹਾਰ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਐਨਡੀਏ ਵਿਚ ਸੀਟ ਦੀ ਵੰਡ ਨੂੰ ਲੈ ਕੇ ਚੱਲ ਰਹੀ ਤਕਰਾਰ ਦੇ ਵਿਚਕਾਰ ਹਸਪਤਾਲ ਵਿਚ ਦਾਖਲ ਹਨ। ਦਿੱਲੀ ਦੇ ਇੱਕ ਹਸਪਤਾਲ ਵਿੱਚ ਪਾਸਵਾਨ ਦਾ ਇਲਾਜ ਚੱਲ ਰਿਹਾ ਹੈ। ਐਲਜੇਪੀ ਦੇ ਪ੍ਰਧਾਨ ਅਤੇ ਪਾਸਵਾਨ ਦੇ ਪੁੱਤਰ ਚਿਰਾਗ ਪਾਸਵਾਨ ਨੇ ਦੱਸਿਆ ਕਿ ਉਨ੍ਹਾਂ ਦੇ ਦਿਲ ਦਾ ਆਪ੍ਰੇਸ਼ਨ ਸ਼ਨੀਵਾਰ ਦੇਰ ਰਾਤ ਕੀਤਾ ਗਿਆ ਸੀ। ਉਨ੍ਹਾਂ ਨੇ ਸੰਭਾਵਨਾ ਜ਼ਾਹਰ ਕੀਤੀ ਹੈ ਕਿ ਅਗਲੇ ਕੁਝ ਹਫ਼ਤਿਆਂ ਵਿੱਚ ਇੱਕ ਹੋਰ ਆਪ੍ਰੇਸ਼ਨ ਹੋ ਸਕਦਾ ਹੈ।
ਰਾਮਵਿਲਾਸ ਪਾਸਵਾਨ ਦੀ ਹੋਈ ਹਾਰਟ ਸਰਜਰੀ
ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਬਿਹਾਰ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਐਨਡੀਏ ਵਿਚ ਸੀਟ ਦੀ ਵੰਡ ਨੂੰ ਲੈ ਕੇ ਚੱਲ ਰਹੀ ਤਕਰਾਰ ਦੇ ਵਿਚਕਾਰ ਹਸਪਤਾਲ ਵਿਚ ਦਾਖਲ ਹਨ।
ਰਾਮਵਿਲਾਸ ਪਾਸਵਾਨ ਦੇ ਪੁੱਤਰ ਚਿਰਾਗ ਪਾਸਵਾਨ ਨੇ ਆਪਣੇ ਟਵੀਟ ਵਿੱਚ ਲਿਖਿਆ, ਪਿਛਲੇ ਕਈ ਦਿਨਾਂ ਤੋਂ ਪਾਪਾ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਕੱਲ੍ਹ ਸ਼ਾਮ ਅਚਾਨਕ ਪੈਦਾ ਹੋਈ ਸਥਿਤੀ ਕਾਰਨ ਉਨ੍ਹਾਂ ਨੂੰ ਦੇਰ ਰਾਤ ਦਿਲ ਦਾ ਆਪ੍ਰੇਸ਼ਨ ਕਰਵਾਉਣਾ ਪਿਆ। ਸ਼ਾਇਦ ਲੋੜ ਪੈਣ ‘ਤੇ ਕੁਝ ਹਫ਼ਤਿਆਂ ਬਾਅਦ ਇਕ ਹੋਰ ਆਪ੍ਰੇਸ਼ਨ ਵੀ ਕਰਵਾਉਣਾ ਪੈ ਸਕਦਾ ਹੈ। ਸੰਕਟ ਦੀ ਇਸ ਘੜੀ ਵਿੱਚ ਮੇਰੇ ਅਤੇ ਮੇਰੇ ਪਰਿਵਾਰ ਦੇ ਨਾਲ ਖੜ੍ਹੇ ਹੋਣ ਲਈ ਤੁਹਾਡਾ ਸਾਰਿਆਂ ਦਾ ਧੰਨਵਾਦ।"
ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਾਲ ਚਾਲਸ ਪੁੱਛਣ ਲਈ ਪਾਸਵਾਨ ਨਾਲ ਸੰਪਰਕ ਕੀਤਾ ਸੀ। ਚਿਰਾਗ ਪਾਸਵਾਨ ਨੇ ਵੀ ਇਸ ਗੱਲ ਦੀ ਜਾਣਕਾਰੀ ਇੱਕ ਟਵੀਟ ਰਾਹੀਂ ਦਿੱਤਾ ਤੇ ਉਨ੍ਹਾਂ ਦਾ ਧੰਨਵਾਦ ਕੀਤਾ।