ਨਵੀਂ ਦਿੱਲੀ: ਅਕਾਲੀ ਦਲ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਸ਼ੁਕਰਵਾਰ ਨੂੰ ਰਾਸ਼ਟਰਪਤੀ ਭਵਨ ਵਿੱਚ ਦੇਸ਼ ਦੇ ਰਾਸ਼ਟਰਪਤੀ ਨੂੰ 550 ਸਾਲਾ ਪ੍ਰਕਾਸ਼ ਪੁਰਬ ਵਿੱਚ ਸ਼ਾਮਲ ਹੋਣ ਲਈ ਸੱਦਾ ਦੇਣ ਗਏ। ਇਸ ਸੱਦੇ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਬੂਲ ਕਰ ਲਿਆ ਹੈ। ਇਸ ਦੀ ਜਾਣਕਾਰੀ ਐਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਤੀ।
ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ, ਸਾਂਸਦ ਸੁਖਬੀਰ ਸਿੰਘ ਬਾਦਲ ਤੇ ਰਾਜ ਸਭਾ ਸੰਸਦ ਬਲਵਿੰਦਰ ਭੂੰਦੜ ਸ਼ਾਮਲ ਸਨ। ਕਰਤਾਰਪੁਰ ਕੌਰੀਡੋਰ ਦੇ ਕੰਮ ਨੂੰ ਲੈ ਕੇ ਐਸਜੀਪੀਸੀ ਸੰਤੁਸ਼ਟ ਨਜ਼ਰ ਆ ਰਹੀ ਹੈ। ਐਸਜੀਪੀਸੀ ਪ੍ਰਧਾਨ ਨੇ ਕਿਹਾ ਉਨ੍ਹਾਂ ਨੂੰ ਉਮੀਦ ਹੈ ਕਿ ਕਰਤਾਰਪੁਰ ਕੌਰੀਡੋਰ ਨਵੰਬਰ ਵਿੱਚ ਖੁੱਲ੍ਹ ਜਾਵੇਗਾ। ਉਨ੍ਹਾਂ ਕਿਹਾ ਕਿ ਦੋਹਾਂ ਦੇਸ਼ਾਂ ਵੱਲੋਂ ਕੰਮ ਚੱਲ ਰਿਹਾ ਹੈ।