ਪੰਜਾਬ

punjab

ETV Bharat / bharat

ਰਵਨੀਤ ਸਿੰਘ ਬਿੱਟੂ ਨੇ ETV ਭਾਰਤ ਨਾਲ ਕੀਤੀ ਵਿਸ਼ੇਸ਼ ਗੱਲਬਾਤ, ਚੁੱਕੇ ਕਈ ਮੁੱਦੇ - ਰਵਨੀਤ ਸਿੰਘ ਬਿੱਟੂ

ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਕਈ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕੀਤੇ।

Ravneet Singh bittu special talk with ETV bharat
ਫ਼ੋਟੋ

By

Published : Feb 6, 2020, 12:03 AM IST

ਚੰਡੀਗੜ੍ਹ: ਰਣਜੀਤ ਸਿੰਘ ਢੱਡਰੀਆਂ ਵਾਲਾ ਅਤੇ ਅਕਾਲ ਤਖਤ ਵਿਚਕਾਰ ਕਈ ਦਿਨਾਂ ਤੋਂ ਚੱਲ ਰਹੇ ਵਿਵਾਦ 'ਤੇ ਲੁਧਿਆਣਾ ਤੋਂ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਦੋਨਾਂ ਧਿਰਾਂ ਦੇ ਵਿਚਕਾਰ ਸਮਝੌਤਾ ਕਰਾਉਣਾ ਚਾਹਿਦਾ ਹੈ।

ਵੇਖੋ ਵੀਡੀਓ

ਉਨ੍ਹਾਂ ਨੇ ਕਿਹਾ ਕਿ ਪੰਜਾਬ ਕਾਲੇ ਦੌਰ ਚੋਂ ਗੁਜ਼ਰਿਆ ਹੈ ਜਿੱਥੇ ਕਈ ਲੋਕਾਂ ਨੇ ਆਪਣੀ ਜਾਨ ਗਵਾਈ ਹੈ। ਇਸ ਤਰ੍ਹਾਂ ਦੇ ਮਾਹੌਲ ਨੂੰ ਦੌਬਾਰਾ ਨਹੀਂ ਦੁਹਰਾਇਆ ਜਾਣਾ ਚਾਹੀਦਾ।

ਵੇਖੋ ਵੀਡੀਓ

ਨਾਗਰਿਕਤਾ ਸੋਧ ਕਾਨੂੰਨ ਦੇ ਮਾਮਲੇ 'ਤੇ ਬੋਲਦੇ ਹੋਏ ਬਿੱਟੂ ਨੇ ਕਿਹਾ ਕਿ ਅਕਾਲੀ ਦਲ ਹਰਸਿਮਰਤ ਕੌਰ ਬਾਦਲ ਦੀ ਮੰਤਰੀ ਅਹੁਦੇ ਨੂੰ ਬਚਾਉਣ ਲਈ ਸਮਝੌਤੇ ਕਰਦੀ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਲ ਪਾਰਟੀ ਮੀਟਿੰਗ ਵਿੱਚ ਕੁਝ ਹੋਰ ਵਿਚਾਰ ਰੱਖੇ ਜਾਂਦੇ ਹਨ ਅਤੇ ਐਨਡੀਏ ਦੀ ਬੈਠਕ ਵਿੱਚ ਕੁਝ ਹੋਰ ਕਿਹਾ ਜਾਂਦਾ ਹੈ।

ਵੇਖੋ ਵੀਡੀਓ

ਰਾਜੋਆਣਾ ਦੀ ਫਾਂਸੀ ਮਾਫੀ ਦੇ ਮੁੱਦੇ 'ਤੇ ਵੀ ਬਿੱਟੂ ਨੇ ਕਿਹਾ ਕਿ ਅਕਾਲੀ ਦਲ ਨੂੰ ਰਾਜੋਆਣਾ ਨਾਲ ਕੋਈ ਹਮਦਰਦੀ ਨਹੀਂ ਹੈ ਇਹ ਉਨ੍ਹਾਂ ਦੀ ਰਾਜਨੀਤੀ ਹੈ।

ਵੇਖੋ ਵੀਡੀਓ

ਪੰਜਾਬ ਵਿੱਚ ਗਾਇਕਾਂ 'ਤੇ ਪੁਲਿਸ ਕੇਸ ਦੇ ਮਾਮਲੇ 'ਤੇ ਬਿੱਟੂ ਨੇ ਕਿਹਾ ਕਿ ਪੰਜਾਬੀ ਗਾਇਕਾਂ ਨੂੰ ਪੰਜਾਬ ਦੇ ਸਭਿਆਚਾਰ ਨੂੰ ਵੀ ਧਿਆਨ ਵਿੱਚ ਰੱਖਣਾ ਚਾਹਿਦਾ ਹੈ।

ABOUT THE AUTHOR

...view details