ਮੁੰਬਈ: ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਵੀ ਕੋਰੋਨਾ ਵਾਇਰਸ ਤੋਂ ਪੀੜਤ ਹੋ ਗਏ ਹਨ। ਕੋਰੋਨਾ ਵਾਇਰਸ ਦੇ ਮੁਢਲੇ ਲੱਛਣ ਸਾਹਮਣੇ ਆਉਣ ਤੋਂ ਬਾਅਦ ਸ਼ਕਤੀਕਾਂਤ ਦਾਸ ਦਾ ਕੋਰੋਨਾ ਟੈਸਟ ਹੋਇਆ। ਐਤਵਾਰ ਨੂੰ ਉਨ੍ਹਾਂ ਦੀ ਟੈਸਟ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ।
ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ - RBI Governor Shaktikanta Das tests Corona positive
ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਕੋਰੋਨਾ ਪੀੜਤ ਪਾਏ ਗਏ ਹਨ। ਜਿਸ ਤੋਂ ਉਨ੍ਹਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ।
ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਹੋਏ ਕੋਰੋਨਾ ਸੰਕਰਮਤ
ਕੋਰੋਨਾ ਪੀੜਤ ਹੋਣ ਤੋਂ ਬਾਅਦ, ਸ਼ਕਤੀਕਾਂਤ ਦਾਸ ਸਵੈ-ਇਕਾਂਤਵਾਸ ਵਿੱਚ ਚਲੇ ਗਏ ਹਨ। ਨਾਲ ਹੀ, ਉਨ੍ਹਾਂ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਐਤਵਾਰ ਨੂੰ ਟਵੀਟ ਕੀਤਾ, "ਮੈਂ ਕੋਰੋਨਾ ਪੀੜਤ ਹੋ ਗਿਆ ਹਾਂ ਅਤੇ ਹੁਣ ਮੈਂ ਇਕਾਂਤਵਾਸ ਵਿੱਚ ਰਹਿ ਰਿਹਾ ਹਾਂ। ਹੁਣ ਚੰਗਾ ਮਹਿਸੂਸ ਹੋ ਰਿਹਾ ਹੈ। ਇਕਾਂਤਵਾਸ ਵਿੱਚ ਵੀ ਕੰਮ ਕਰਨਾ ਜਾਰੀ ਰੱਖਾਂਗਾ। ਆਰਬੀਆਈ ਵਿੱਚ ਕੰਮ ਆਮ ਤੌਰ 'ਤੇ ਚੱਲੇਗਾ।